Author : Sonu Samyal
ਗੁਰਦਾਸਪੁਰ ਵਿੱਚ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਪ੍ਰਕਿਰਿਆ ਅੱਜ ਅਮਨ-ਅਮਾਨ ਨਾਲ ਸੰਪੰਨ ਹੋਈ। ਇਸ ਦੌਰਾਨ ਸਰਬਸੰਮਤੀ ਨਾਲ ਸਰਦਾਰ ਰਣਜੀਤ ਸਿੰਘ ਰਾਣਾ (ਬੱਬਰੀ) ਨੂੰ ਚੇਅਰਮੈਨ ਅਤੇ ਬੀਬੀ ਲਖਵਿੰਦਰ ਕੌਰ (ਰੋੜਾਂਵਾਲੀ) ਨੂੰ ਵਾਈਸ ਚੇਅਰਮੈਨ ਚੁਣਿਆ ਗਿਆ।
ਚੋਣ ਦੇ ਨਤੀਜੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ। ਸਮਰਥਕਾਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਨਾਅਰੇਬਾਜ਼ੀ ਕਰਕੇ ਆਪਣਾ ਉਤਸ਼ਾਹ ਜਾਹਿਰ ਕੀਤਾ ਗਿਆ।
ਨਵੇਂ ਚੁਣੇ ਗਏ ਚੇਅਰਮੈਨ ਰਣਜੀਤ ਸਿੰਘ ਰਾਣਾ ਨੇ ਭਰੋਸਾ ਦਿੱਤਾ ਕਿ ਹੁਣ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਜਾਂ ਭ੍ਰਿਸ਼ਟਾਚਾਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੀਆਂ ਗਲਤੀਆਂ ਨੂੰ ਸੁਧਾਰ ਕੇ ਹਰ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇਗਾ। ਨਾਲ ਹੀ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਰਾਜਨੀਤੀ ਤੋਂ ਉੱਪਰ ਉੱਠ ਕੇ ਆਪਣੇ-ਆਪਣੇ ਪਿੰਡਾਂ ਦੇ ਵਿਕਾਸ ਲਈ ਇਕੱਠੇ ਕੰਮ ਕਰਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਆਪ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੀ ਸ਼ੁਰੂਆਤ ਪਿੰਡ ਪੱਧਰ ਤੋਂ ਕੀਤੀ ਜਾ ਰਹੀ ਹੈ।
ਨਵੇਂ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਦਿਨ-ਰਾਤ ਮਿਹਨਤ ਕਰਨਗੇ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ