Author : Lovepreet Singh
ਗੁਰਦਾਸਪੁਰ ਦੇ ਪਿੰਡ ਚਾਵਾ ਵਿੱਚ ਸਥਿਤ ਇੱਕ ਪੈਟਰੋਲ ਪੰਪ ‘ਤੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਕ ਕਿੰਨਰ ਅਤੇ ਉਸ ਦਾ ਸਾਥੀ ਆਪਣੀ ਕਾਰ ਵਿੱਚ ਪੈਟਰੋਲ ਭਰਵਾ ਕੇ ਬਿਨਾਂ ਪੈਸੇ ਦਿੱਤੇ ਹੀ ਉੱਥੋਂ ਰਫੂ-ਚੱਕਰ ਹੋ ਗਏ। ਪੈਟਰੋਲ ਪੰਪ ਮਾਲਿਕ ਮੁਤਾਬਕ ਦੋਵੇਂ ਕਾਰ ‘ਚ ਆਏ ਅਤੇ ਆਮ ਗਾਹਕਾਂ ਵਾਂਗ ਪੈਟਰੋਲ ਭਰਵਾਇਆ। ਪੈਟਰੋਲ ਭਰਨ ਤੋਂ ਬਾਅਦ ਉਨ੍ਹਾਂ ਨੇ ਗੱਲਾਂ ਵਿੱਚ ਉਲਝਾ ਕੇ ਅਚਾਨਕ ਕਾਰ ਚਲਾ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਿਕ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੂਰੀ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਮਾਲਿਕ ਨੇ ਦੱਸਿਆ ਕਿ ਪੈਟਰੋਲ ਪੰਪ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਸਾਰੀ ਘਟਨਾ ਕੈਦ ਹੋ ਗਈ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਹੋਰ ਪੈਟਰੋਲ ਪੰਪ ਮਾਲਿਕਾਂ ਵਿੱਚ ਵੀ ਚਿੰਤਾ ਦਾ ਮਾਹੌਲ ਬਣ ਗਿਆ ਹੈ ਅਤੇ ਉਨ੍ਹਾਂ ਵੱਲੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ