Author : Sonu Samyal
ਗੁਰਦਾਸਪੁਰ- ਪੰਜਾਬ ਪੁਲਿਸ ਨੇ ਗੁਰਦਾਸਪੁਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਬਲਰਾਜ ਸਿੰਘ ਉਰਫ਼ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਛੇ ਪਿਸਤੌਲ ਅਤੇ 49 ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਬਰਾਮਦ ਹਥਿਆਰਾਂ ਵਿੱਚ ਇੱਕ 9mm ਬੇਰੇਟਾ ਅਤੇ ਇੱਕ 9mm ਗਲਾਕ ਵੀ ਸ਼ਾਮਲ ਹੈ।
ਪੰਜਾਬ ਪੁਲਿਸ ਮੁਤਾਬਕ ਇਹ ਕਾਰਵਾਈ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲੀ-ਸਿੱਕਾ ਡਰੋਨ ਰਾਹੀਂ ਸਰਹੱਦ ਪਾਰੋਂ ਭੇਜੇ ਗਏ ਸਨ। ਇਸ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੀਆਂ ਹੋਰ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਐਸਐਸਪੀ ਗੁਰਦਾਸਪੁਰ ਆਦਿਤਿਆ ਮੁਤਾਬਕ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲਣ ਤੋਂ ਬਾਅਦ ਸਪੈਸ਼ਲ ਬ੍ਰਾਂਚ ਗੁਰਦਾਸਪੁਰ, ਥਾਣਾ ਡੋਰਾਂਗਲਾ ਅਤੇ ਥਾਣਾ ਬਹਿਰਾਮਪੁਰ ਦੀਆਂ ਟੀਮਾਂ ਨੇ ਪਿੰਡ ਨੂਰਪੁਰ ਥੇਹ ਦੇ ਚੌਰਾਹੇ ਨੇੜੇ ਇੱਕ ਮਹਿੰਦਰਾ ਸਕਾਰਪੀਓ ਨੂੰ ਦੇਖਿਆ। ਗੱਡੀ ਵਿੱਚ ਕੁੱਲ ਪੰਜ ਵਿਅਕਤੀ ਮੌਜੂਦ ਸਨ।
ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਡਰਾਈਵਰ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਅਤੇ ਸਕਾਰਪੀਓ ਦਾ ਪਿੱਛਾ ਕੀਤਾ। ਇਸ ਤੋਂ ਬਾਅਦ ਥਾਣਾ ਕਲਾਨੌਰ ਦੇ ਇਲਾਕੇ ਵਿੱਚ ਗੱਡੀ ਨੂੰ ਰੋਕ ਕੇ ਬਲਰਾਜ ਸਿੰਘ ਉਰਫ਼ ਬੁਰੀ ਬਸੰਤਕੋਟੀਆ ਸਮੇਤ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਮੈਗਜ਼ੀਨਾਂ ਸਮੇਤ ਕੁੱਲ ਛੇ ਪਿਸਤੌਲ ਅਤੇ 49 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਮਹਿੰਦਰਾ ਸਕਾਰਪੀਓ ਕਾਰ ਵੀ ਜ਼ਬਤ ਕੀਤੀ ਗਈ ਹੈ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ, ਕਰਨ ਕੁਮਾਰ, ਬਲਰਾਜ ਸਿੰਘ ਉਰਫ਼ ਬੁਰੀ ਬਸੰਤਕੋਟ, ਅਮਰੀਕ ਸਿੰਘ ਉਰਫ਼ ਸੋਨੂੰ ਅਤੇ ਮਨਜਿੰਦਰ ਸਿੰਘ ਉਰਫ਼ ਮੰਗੂ ਵਜੋਂ ਹੋਈ ਹੈ।
ਐਸਐਸਪੀ ਗੁਰਦਾਸਪੁਰ ਆਦਿਤਿਆ ਦੇ ਅਨੁਸਾਰ ਬਲਰਾਜ ਸਿੰਘ ਉਰਫ਼ ਬੁਰੀ ਬਸੰਤਕੋਟੀਆ ਵਿਰੁੱਧ ਕਤਲ, ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 26 ਐਫਆਈਆਰਜ਼ ਦਰਜ ਹਨ।
ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਥਾਣਾ ਡੋਰਾਂਗਲਾ ਵਿਖੇ ਐਫਆਈਆਰ ਨੰਬਰ 96, ਮਿਤੀ 13 ਸਤੰਬਰ 2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(8) ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਨੈੱਟਵਰਕ ਦੀ ਜਾਂਚ ਜਾਰੀ ਹੈ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ