Author : Sonu Samyal
ਗੁਰਦਾਸਪੁਰ ਦੇ ਪਿੰਡ ਗੁਰਦਾਸ ਨੰਗਲ ਕਲੋਨੀ ਵਿੱਚ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਈ ਖੂਨੀ ਝੜਪ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਇਸ ਘਟਨਾ ਵਿੱਚ ਇੱਕ ਪਰਿਵਾਰ ‘ਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਵਿੱਚ ਵਾਰਿਸ ਮਸੀਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਜ਼ਖਮੀ ਵਾਰਿਸ ਮਸੀਹ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੇ ਸਿਰ ‘ਤੇ ਕਰੀਬ 25 ਟਾਂਕੇ ਲੱਗੇ ਹਨ। ਉਸ ਦੀ ਬਾਂਹ ਟੁੱਟ ਗਈ ਹੈ ਅਤੇ ਅੰਗੂਠੇ ‘ਤੇ ਵੀ ਗੰਭੀਰ ਸੱਟਾਂ ਆਈਆਂ ਹਨ। ਪੀੜਤ ਨੇ ਦੱਸਿਆ ਕਿ ਰਾਤ ਕਰੀਬ 9:30 ਵਜੇ ਜਦੋਂ ਉਹ ਘਰ ਸੀ, ਉਸ ਸਮੇਂ ਕੁਝ ਨੌਜਵਾਨ ਉਸ ਦੇ ਘਰ ਪਹੁੰਚੇ ਅਤੇ ਦਾਤਰ, ਕਿਰਪਾਨਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ।
ਪੀੜਤ ਅਨੁਸਾਰ, ਉਸ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਸੀ। ਉਸ ਨੇ ਦੱਸਿਆ ਕਿ ਸਿਰਫ਼ ਇੱਕ ਬੱਚੇ ਨੂੰ ਦੇਰ ਰਾਤ ਬਾਹਰ ਖੜ੍ਹੇ ਦੇਖ ਕੇ ਉਸ ਨੇ ਇਹ ਕਿਹਾ ਸੀ ਕਿ ਉਹ ਘਰ ਚਲਾ ਜਾਵੇ, ਪਰ ਇਸ ਗੱਲ ਨੂੰ ਲੈ ਕੇ ਹਮਲਾਵਰ ਨਸ਼ੇ ਦੀ ਹਾਲਤ ਵਿੱਚ ਉਸ ਦੇ ਘਰ ਆ ਗਏ ਅਤੇ ਹਮਲਾ ਕਰ ਦਿੱਤਾ।
ਵਾਰਿਸ ਮਸੀਹ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਉਹ ਪੁਲਿਸ ਤੋਂ ਇਨਸਾਫ ਦੀ ਮੰਗ ਕਰ ਰਿਹਾ ਹੈ। ਉਸ ਨੇ ਕਿਹਾ ਕਿ ਉਹ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਦੂਜੇ ਪਾਸੇ, ਦੂਜੀ ਧਿਰ ਦੇ ਨੌਜਵਾਨ ਸਰਵਣ ਸਿੰਘ ਨੇ ਸਾਰੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਹਮਲੇ ਦੀ ਪਹਿਲ ਵਾਰਿਸ ਮਸੀਹ ਵੱਲੋਂ ਕੀਤੀ ਗਈ ਸੀ। ਉਸ ਦਾ ਦਾਅਵਾ ਹੈ ਕਿ ਉਸ ਨਾਲ ਗਾਲੀ-ਗਲੋਚ ਕੀਤੀ ਗਈ ਅਤੇ ਉਸ ਦੀ ਵੀ ਕੁੱਟਮਾਰ ਹੋਈ, ਜਿਸ ਕਾਰਨ ਉਹ ਵੀ ਜ਼ਖਮੀ ਹੋਇਆ।
ਦੋਵਾਂ ਧਿਰਾਂ ਵੱਲੋਂ ਸੀਸੀਟੀਵੀ ਫੁਟੇਜ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਸਾਰੇ ਸਬੂਤ ਖੰਗਾਲੇ ਜਾ ਰਹੇ ਹਨ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਜਲਦ ਕੀਤੀ ਜਾਵੇਗੀ ਅਤੇ ਮਾਮਲੇ ਦੀ ਪੂਰੀ ਤਹਿਕੀਕਾਤ ਕੀਤੀ ਜਾ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ