Author : Sonu Samyal
ਗੁਰਦਾਸਪੁਰ: ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮੌਕੇ ਗੁਰਦਾਸਪੁਰ ਵਿੱਚ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਗੁਰਦਾਸਪੁਰ ਸਮੇਤ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਡਾ. ਬਲਜੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਸੰਗਰਾਮੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਦਿਵਸ ਹਰ ਭਾਰਤੀ ਲਈ ਮਾਣ ਅਤੇ ਸੁਭਾਗ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਸ਼ਹੀਦਾਂ ਅਤੇ ਆਜ਼ਾਦੀ ਸੰਗਰਾਮੀਆਂ ਦੀਆਂ ਕੁਰਬਾਨੀਆਂ ਨਾਲ ਜੁੜੀ ਹੋਈ ਹੈ।
ਉਨ੍ਹਾਂ ਕਿਹਾ ਕਿ ਅਣਗਿਣਤ ਸੂਰਮਿਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਜਿਸ ਕਾਰਨ ਅੱਜ ਅਸੀਂ ਆਜ਼ਾਦ ਮਾਹੌਲ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਦੇਸ਼ ਲਈ ਦਿੱਤੀ ਕੁਰਬਾਨੀ ਦਾ ਕਰਜ਼ਾ ਕਦੇ ਨਹੀਂ ਚੁਕਾਇਆ ਜਾ ਸਕਦਾ।
ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਸ਼ਹੀਦਾਂ ਦੀ ਸੋਚ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਸਮਾਗਮ ਦੌਰਾਨ ਗੁਰਦਾਸਪੁਰ ਦੇ 5 ਸੀਨੀਅਰ ਪੱਤਰਕਾਰਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਬਿਸ਼ੰਬਰ ਬਿੱਟੂ, ਸੁਨੀਲ ਥਾਨੇਵਾਲੀਆ, ਰਵੀ ਬਖ਼ਸ਼ ਸਿੰਘ, ਅਰਸੀ ਲਖਵਿੰਦਰ ਸਿੰਘ ਚੱਕਰਾਜਾ ਅਤੇ KP ਸਿੰਘ ਸ਼ਾਮਲ ਸਨ।
ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਅਤੇ ਹੋਰ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਕਈ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ, ਖਾਸ ਕਰਕੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਤੱਕ ਬੁਨਿਆਦੀ ਸਹੂਲਤਾਂ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ।
ਉਨ੍ਹਾਂ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇੱਕ ਮਹੱਤਵਪੂਰਨ ਯੋਜਨਾ ਤਹਿਤ 97 ਫ਼ੀਸਦੀ ਮਹਿਲਾਵਾਂ ਨੂੰ ਕਵਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਵੈ-ਨਿਰਭਰ ਬਣਾਉਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਕਰਨਾ ਸਮਾਜ ਦੀ ਤਰੱਕੀ ਲਈ ਬੇਹੱਦ ਜ਼ਰੂਰੀ ਹੈ।
ਸਮਾਗਮ ਦੇ ਅੰਤ ਵਿੱਚ ਕੈਬਨਿਟ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਅਤੇ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ