Author : Sonu Samyal
ਗੁਰਦਾਸਪੁਰ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇੱਕ ਥਾਨਾ ਮੁੱਖੀ ਵੱਲੋਂ ਪੱਤਰਕਾਰ ਨਾਲ ਕਥਿਤ ਤੌਰ ‘ਤੇ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ ਨੂੰ ਲੈ ਕੇ ਪੱਤਰਕਾਰ ਭਾਈਚਾਰਾ ਇਕੱਠਾ ਹੋ ਗਿਆ। ਪੱਤਰਕਾਰਾਂ ਨੇ ਇਸ ਘਟਨਾ ਦੀ ਕੜੀ ਨਿੰਦਾ ਕਰਦਿਆਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ।
ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰਦਾਸਪੁਰ ਦੇ ਥਾਨਾ ਮੁੱਖੀ ਦਵਿੰਦਰ ਪ੍ਰਕਾਸ਼ ਨਾਲ ਜੁੜਿਆ ਹੋਇਆ ਹੈ। ਦੋਸ਼ ਹੈ ਕਿ ਉਨ੍ਹਾਂ ਨੇ ਡਿਊਟੀ ਦੌਰਾਨ ਇੱਕ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਅਪਮਾਨਜਨਕ ਅਤੇ ਭੱਦੀ ਭਾਸ਼ਾ ਦਾ ਇਸਤੇਮਾਲ ਕੀਤਾ, ਜਿਸ ਤੋਂ ਬਾਅਦ ਪੱਤਰਕਾਰ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਮਾਮਲੇ ਨੂੰ ਲੈ ਕੇ ਵੱਖ-ਵੱਖ ਪੱਤਰਕਾਰ ਸੰਗਠਨਾਂ ਦੇ ਮੈਂਬਰ ਇਕੱਠੇ ਹੋਏ ਅਤੇ ਐਸਐਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ। ਪੱਤਰਕਾਰਾਂ ਨੇ ਐਸਐਸਪੀ ਨੂੰ ਅਪੀਲ ਕੀਤੀ ਕਿ ਥਾਨਾ ਮੁੱਖੀ ਦਵਿੰਦਰ ਪ੍ਰਕਾਸ਼ ਦੀ “ਧੌਣ ‘ਚੋਂ ਕਿੱਲਾ ਕੱਢਿਆ ਜਾਵੇ” ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪੱਤਰਕਾਰਾਂ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਸਤੰਭ ਹੈ ਅਤੇ ਪੱਤਰਕਾਰਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿੱਚ ਜਲਦ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉੱਚ ਅਧਿਕਾਰੀਆਂ ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਗੱਲ ਕਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ