Author : Lovepreet Singh
ਗੁਰਦਾਸਪੁਰ: ਜਿਲਾ ਕਚਹਿਰੀਆਂ ਅਤੇ ਅਧਿਕਾਰਿਕ ਕੰਪਲੈਕਸ ਦੇ ਨੇੜੇ ਰੋਜ਼ਾਨਾ ਹਜ਼ਾਰਾਂ ਲੋਕ ਵੱਖ-ਵੱਖ ਕਾਰਜਾਂ ਲਈ ਆਉਂਦੇ ਹਨ। ਪਰ ਅਕਸਰ ਲੋਕ ਪਾਰਕਿੰਗ ਫੀਸ ਬਚਾਉਣ ਲਈ ਆਪਣੀਆਂ ਗੱਡੀਆਂ ਸੜਕਾਂ ‘ਤੇ ਹੀ ਖੜੀਆਂ ਕਰਦੇ ਸਨ, ਜਿਸ ਨਾਲ ਰੋਡ ‘ਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ। ਇਸ ਸਮੱਸਿਆ ਨੂੰ ਸੂਚਾਰੂ ਬਣਾਉਣ ਲਈ ਟਰੈਫਿਕ ਪੁਲਿਸ ਨੇ ਅੱਜ ਸਖਤ ਕਾਰਵਾਈ ਕੀਤੀ ਅਤੇ ਸੜਕਾਂ ‘ਤੇ ਖੜੀਆਂ ਗੱਡੀਆਂ ਦੇ ਚਲਾਨ ਕੱਟੇ।
ਟ੍ਰੈਫਿਕ ਇਨਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਿਦਾਇਤਾਂ ‘ਤੇ ਇਹ ਕਾਰਵਾਈ ਕੀਤੀ ਗਈ ਹੈ ਤਾਂ ਜੋ ਗੁਰਦਾਸਪੁਰ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ। ਜਿਨ੍ਹਾਂ ਗੱਡੀਆਂ ਦੇ ਚਾਲਕ ਮੌਜੂਦ ਨਹੀਂ ਸਨ, ਉਨ੍ਹਾਂ ਦੇ ਵਾਈਪਰ ਜਾਂ ਸ਼ੀਸ਼ੇ ‘ਤੇ ਚਲਾਣ ਦੀ ਕਾਪੀ ਚਿਪਕਾ ਦਿੱਤੀ ਗਈ ਹੈ। ਇਹ ਕਾਰਵਾਈ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਸੜਕਾਂ ‘ਤੇ ਟ੍ਰੈਫਿਕ ਸੁਚਾਰੂ ਅਤੇ ਬਿਨਾ ਕਿਸੇ ਰੁਕਾਵਟ ਦੇ ਚਲਦਾ ਰਹੇ।
ਇਹ ਕਦਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੁਰੱਖਿਅਤ ਟ੍ਰੈਫਿਕ ਪ੍ਰਬੰਧਨ ਲਈ ਬਹੁਤ ਜਰੂਰੀ ਹੈ। ਟਰੈਫਿਕ ਪੁਲਿਸ ਵੱਲੋਂ ਇਨਸਾਫ਼ ਨਾਲ ਕਾਰਵਾਈ ਕਰਨ ਨਾਲ ਆਵਾਜਾਈ ਸੁਚਾਰੂ ਬਣੀ ਰਹੇਗੀ ਅਤੇ ਲੋਕਾਂ ਨੂੰ ਸਹੂਲਤ ਮਿਲੇਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ