Author : Sonu Samyal
ਗੁਰਦਾਸਪੁਰ: ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਵੱਲੋਂ ਸ਼ਹਿਰ ਦੇ ਪ੍ਰਸਿੱਧ ਪਰਸ਼ੂਰਾਮ ਚੌਂਕ ਦਾ ਨਵੀਨੀਕਰਨ ਕਰਕੇ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੀ ਸੁੰਦਰ ਮੂਰਤੀ ਲੋਕਾਂ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਹਲਕਾ ਇੰਚਾਰਜ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਚੌਂਕ ਦਾ ਉਦਘਾਟਨ ਕੀਤਾ।
ਰਮਨ ਬਹਿਲ ਨੇ ਕਿਹਾ ਕਿ ਇਹ ਦਿਨ ਗੁਰਦਾਸਪੁਰ ਲਈ ਮਾਣ ਅਤੇ ਖੁਸ਼ੀ ਦਾ ਦਿਨ ਹੈ। ਉਨ੍ਹਾਂ ਦੱਸਿਆ ਕਿ ਪਰਸ਼ੂਰਾਮ ਚੌਂਕ ਦਾ ਆਧੁਨਿਕ ਢੰਗ ਨਾਲ ਨਵੀਨੀਕਰਨ ਕੀਤਾ ਗਿਆ ਹੈ। ਲੰਬੇ ਸਮੇਂ ਤੋਂ ਬੰਦ ਪਏ ਫੁਹਾਰੇ ਮੁੜ ਚਾਲੂ ਕੀਤੇ ਗਏ ਹਨ ਅਤੇ ਚੌਂਕ ਵਿੱਚ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੀ ਆਕਰਸ਼ਕ ਮੂਰਤੀ ਸਥਾਪਿਤ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਚੌਂਕ ਹੁਣ ਸ਼ਹਿਰ ਦੀ ਧਾਰਮਿਕ ਅਤੇ ਸੱਭਿਆਚਾਰਕ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ।
ਰਮਨ ਬਹਿਲ ਨੇ ਕਿਹਾ ਕਿ ਭਗਵਾਨ ਸ੍ਰੀ ਪਰਸ਼ੂਰਾਮ ਜੀ ਨੂੰ ਭਗਵਾਨ ਵਿਸ਼ਨੂੰ ਦਾ ਛੇਵਾਂ ਅਵਤਾਰ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਜੀਵਨ ਨਿਆਂ, ਸੱਚਾਈ, ਧਰਮ ਦੀ ਰੱਖਿਆ ਅਤੇ ਸਮਾਜਿਕ ਬਰਾਬਰੀ ਦਾ ਪ੍ਰਤੀਕ ਹੈ। ਉਨ੍ਹਾਂ ਦੇ ਆਦਰਸ਼ ਅੱਜ ਵੀ ਸਮਾਜ ਨੂੰ ਸਹੀ ਰਸਤੇ 'ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ।
ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਇਹ ਮੰਗ ਸੀ ਕਿ ਪਰਸ਼ੂਰਾਮ ਚੌਂਕ ਵਿੱਚ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੀ ਮੂਰਤੀ ਸਥਾਪਿਤ ਕੀਤੀ ਜਾਵੇ। ਹੁਣ ਇਸ ਉਪਰਾਲੇ ਨਾਲ ਚੌਂਕ ਨੂੰ ਨਵੀਂ ਪਛਾਣ ਮਿਲੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਥਾਨ ਵੱਖ-ਵੱਖ ਨਾਵਾਂ ਨਾਲ ਜਾਣਿਆ ਜਾਂਦਾ ਸੀ, ਪਰ ਹੁਣ ਭਗਵਾਨ ਪਰਸ਼ੂਰਾਮ ਦੇ ਨਾਮ ਨਾਲ ਇਸ ਦੀ ਅਸਲ ਪਛਾਣ ਬਣੇਗੀ।
ਰਾਜੀਵ ਸ਼ਰਮਾ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਵੱਲੋਂ ਚੌਂਕ ਦੀ ਸਫ਼ਾਈ, ਰੌਸ਼ਨੀ, ਫੁਹਾਰਿਆਂ ਦੀ ਦੇਖਭਾਲ ਅਤੇ ਬਿਜਲੀ ਦੇ ਬਿੱਲ ਸਮੇਤ ਸਾਰੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਈ ਜਾਵੇਗੀ ਤਾਂ ਜੋ ਇਹ ਸਥਾਨ ਹਮੇਸ਼ਾ ਸੁੰਦਰ ਅਤੇ ਸਾਫ਼-ਸੁਥਰਾ ਬਣਿਆ ਰਹੇ।
ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਸੁੰਦਰਿਕਰਨ ਅਤੇ ਲੋਕ-ਹਿੱਤ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਵਿਕਾਸ ਪ੍ਰੋਜੈਕਟ ਜਾਰੀ ਰਹਿਣਗੇ।
ਸਮਾਗਮ ਵਿੱਚ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ, ਸਥਾਨਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ