Author : Sonu Samyal
ਗੁਰਦਾਸਪੁਰ ਵਿੱਚ ਨਸ਼ੇ ਦੇ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਦੇ ਹੋਏ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਸਰਚ ਅਭਿਆਨ ਚਲਾਇਆ ਗਿਆ। ਇਹ ਕਾਰਵਾਈ ਮਹੱਲਾ ਨੰਗਲ ਕੋਟਲੀ ਅਤੇ ਪਨਿਆੜ ਕਲੋਨੀ ਵਿੱਚ ਐਸਐਸਪੀ ਗੁਰਦਾਸਪੁਰ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਕੀਤੀ ਗਈ।
ਇਸ ਮੁਹਿੰਮ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਇਲਾਕੇ ਵਿੱਚ ਘਰ-ਘਰ ਤਲਾਸ਼ੀ ਲਈ ਅਤੇ ਸ਼ੱਕੀ ਲੋਕਾਂ ਦੀ ਪੁੱਛਗਿੱਛ ਕੀਤੀ। ਖ਼ਾਸ ਤੌਰ ‘ਤੇ ਉਹਨਾਂ ਵਿਅਕਤੀਆਂ ‘ਤੇ ਧਿਆਨ ਦਿੱਤਾ ਗਿਆ ਜੋ ਪਹਿਲਾਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ ਜਾਂ ਜਿਨ੍ਹਾਂ ‘ਤੇ ਸ਼ੱਕ ਜਤਾਇਆ ਜਾ ਰਿਹਾ ਸੀ।
ਪੁਲਿਸ ਵੱਲੋਂ ਇਲਾਕੇ ਦੇ ਆਲੇ-ਦੁਆਲੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ। ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਾ ਵੇਚਣ ਵਾਲਿਆਂ ‘ਤੇ ਕਾਬੂ ਪਾਉਣਾ ਅਤੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣਾ ਸੀ।
ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸਰਚ ਅਭਿਆਨ ਅੱਗੇ ਵੀ ਜਾਰੀ ਰਹਿਣਗੇ ਤਾਂ ਜੋ ਨਸ਼ੇ ਦੇ ਜਾਲ ਨੂੰ ਤੋੜਿਆ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲ ਸਕੇ। ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ