Author : Sonu Samyal
ਗੁਰਦਾਸਪੁਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਕਰਨ ਲਈ ਗੁਰਦਾਸਪੁਰ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਸਖ਼ਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦਾਸਪੁਰ ਦੇ ਐਸਐਸਪੀ Aditya ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਸਰਚ ਆਪ੍ਰੇਸ਼ਨ ਅਤੇ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪੁਲਿਸ ਦੀ ਮੁੱਖ ਤਰਜੀਹ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਰੋਕਣਾ ਹੈ। ਇਸ ਲਈ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਅਤੇ ਚੈਕਿੰਗ ਨੂੰ ਤੇਜ਼ ਕੀਤਾ ਗਿਆ ਹੈ ਤਾਂ ਜੋ ਅਪਰਾਧਕ ਤੱਤਾਂ ‘ਤੇ ਕਾਬੂ ਪਾਇਆ ਜਾ ਸਕੇ।
ਐਸਐਸਪੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ 508 ਨਵੀਆਂ ERVs (Emergency Response Vehicles) ਨੂੰ ਹਰੀ ਝੰਡੀ ਦਿਖਾਈ ਗਈ ਹੈ, ਜਿਨ੍ਹਾਂ ਵਿੱਚੋਂ ਗੁਰਦਾਸਪੁਰ ਜ਼ਿਲ੍ਹੇ ਨੂੰ 30 ਨਵੀਆਂ ਗੱਡੀਆਂ ਮਿਲੀਆਂ ਹਨ। ਇਹ ਵਾਹਨ 112 ਐਮਰਜੈਂਸੀ ਸੇਵਾ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਤਾਇਨਾਤ ਕੀਤੇ ਗਏ ਹਨ।
ਨਸ਼ਾ ਵਿਰੋਧੀ ਮੁਹਿੰਮ ਤਹਿਤ ਵੀ ਪੁਲਿਸ ਵੱਲੋਂ ਸਖ਼ਤ ਕਾਰਵਾਈ ਜਾਰੀ ਹੈ। ਨਸ਼ਾ ਤਸਕਰਾਂ ਦੇ ਖ਼ਿਲਾਫ਼ ਛਾਪੇਮਾਰੀ ਕਰਕੇ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਟ੍ਰੈਫਿਕ ਪ੍ਰਬੰਧਨ ਨੂੰ ਲੈ ਕੇ ਵੀ ਪੁਲਿਸ ਨੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਅਤੇ ਪਟਾਕੇ ਮਾਰਨ ਵਾਲੇ ਬੁਲੇਟ ਮੋਟਰਸਾਈਕਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹੇ ਵਾਹਨਾਂ ਨੂੰ ਜ਼ਬਤ ਕੀਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ।
ਐਸਐਸਪੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 112 ਨੰਬਰ ‘ਤੇ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਦੇ ਸਹਿਯੋਗ ਨਾਲ ਹੀ ਇੱਕ ਸੁਰੱਖਿਅਤ ਅਤੇ ਅਨੁਸ਼ਾਸਿਤ ਸਮਾਜ ਦੀ ਸਥਾਪਨਾ ਕੀਤੀ ਜਾ ਸਕਦੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ