ਗਣਤੰਤਰ ਦਿਵਸ ‘ਤੇ ਗੁਰਦਾਸਪੁਰ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ, ਐਸਐਸਪੀ ਅਦਿੱਤਯ ਨੇ ਖੁਦ ਕੀਤੀ ਚੈਕਿੰਗ

Author : Lovepreet Singh

ਗਣਤੰਤਰ ਦਿਵਸ 2026 ਦੇ ਮੌਕੇ ‘ਤੇ ਗੁਰਦਾਸਪੁਰ ਪੁਲਿਸ ਨੇ ਸ਼ਹਿਰ ਦੀ ਸੁਰੱਖਿਆ ਲਈ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਹਨ। ਸ਼ਹਿਰ ਦੇ ਮੁੱਖ ਚੌਂਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਵੱਲੋਂ ਸਖ਼ਤ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ‘ਤੇ ਸਾਰੇ ਥਾਣਿਆਂ ਵੱਲੋਂ ਆਪਣੇ ਖੇਤਰਾਂ ਵਿੱਚ ਖਾਸ ਨਾਕੇਬੰਦੀ ਕੀਤੀ ਗਈ ਹੈ, ਤਾਂ ਜੋ ਸ਼ਹਿਰ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਐਸਐਸਪੀ ਅਦਿੱਤਯ ਨੇ ਖੁਦ ਮੈਦਾਨ ਵਿੱਚ ਉਤਰੀਆਂ ਅਤੇ ਥਾਣਾ ਸਿਟੀ ਦੇ ਬਾਹਰ ਵਾਹਨਾਂ ਦੇ ਡਰਾਈਵਿੰਗ ਲਾਇਸੈਂਸ, ਆਰਸੀ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ। ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਨੂੰ ਰੋਕ ਕੇ ਸਖ਼ਤ ਜਾਂਚ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਬਿਨਾਂ ਵਜ੍ਹਾ ਘੁੰਮਣ ਵਾਲੇ ਸ਼ੱਕੀ ਵਿਅਕਤੀਆਂ ਨੂੰ ਵੀ ਖਾਸ ਤੌਰ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜੇ ਕਿਸੇ ਕੋਲੋਂ ਗੈਰਕਾਨੂੰਨੀ ਹਥਿਆਰ ਜਾਂ ਕੋਈ ਹੋਰ ਸ਼ੱਕੀ ਸਮਾਨ ਮਿਲਦਾ ਹੈ, ਤਾਂ ਉਸ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ।

ਐਸਐਸਪੀ ਅਦਿੱਤਯ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸੁਰੱਖਿਆ ਲਈ ਚੌਕਸ ਰਹਿਣ ਅਤੇ ਆਪਣੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਸੀਸੀਟੀਵੀ ਕੈਮਰੇ ਲਗਵਾਓਣ। ਪੁਲਿਸ ਅਤੇ ਜਨਤਾ ਦੀ ਸਾਂਝੀ ਸਹਿਯੋਗ ਨਾਲ ਹੀ ਸ਼ਹਿਰ ਨੂੰ ਸੁਰੱਖਿਅਤ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਵੱਖ-ਵੱਖ ਸੂਬਾਈ ਅਤੇ ਜ਼ਿਲ੍ਹਾਈ ਅਧਿਕਾਰੀਆਂ ਦੇ ਨਾਲ-ਨਾਲ ਪੁਲਿਸ ਟੀਮਾਂ ਵੀ ਮੌਜੂਦ ਰਹੀਆਂ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਗਣਤੰਤਰ ਦਿਵਸ ਸ਼ਾਂਤੀਪੂਰਕ ਅਤੇ ਸੁਚੱਜੇ ਤਰੀਕੇ ਨਾਲ ਮਨਾਇਆ ਜਾ ਸਕੇ।

Jan. 10, 2026 6:02 p.m. 11
#World News #ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news
Watch Special Video
Sponsored
Trending News