Author : Sonu Samyal
ਗੁਰਦਾਸਪੁਰ ਦੇ ਪਿੰਡ ਬਥਵਾਲਾ ਵਿੱਚ ਚੋਰੀ ਦੀ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਚੋਰਾਂ ਨੇ ਇੱਕ ਗਰੀਬ ਪਰਿਵਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸਦਾ ਈ-ਰਿਕਸ਼ਾ ਚੋਰੀ ਕਰ ਲਿਆ। ਇਹ ਈ-ਰਿਕਸ਼ਾ ਪਰਿਵਾਰ ਨੇ ਹਾਲ ਹੀ ਵਿੱਚ ਕਿਸਤਾਂ ‘ਤੇ ਖਰੀਦਿਆ ਸੀ ਅਤੇ ਇਸੇ ਨਾਲ ਉਹ ਆਪਣਾ ਘਰ ਚਲਾ ਰਹੇ ਸਨ।
ਪੀੜਿਤ ਬੂਟਾ ਰਾਮ ਨੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਈ-ਰਿਕਸ਼ਾ ਘਰ ਦੇ ਬਾਹਰ ਖੜਾ ਕਰਕੇ ਸੋ ਗਏ ਸਨ। ਪਰ ਜਦੋਂ ਰਾਤ ਦੇ ਸਮੇਂ ਉਹ ਜਾਗੇ ਤਾਂ ਉਨ੍ਹਾਂ ਨੇ ਦੇਖਿਆ ਕਿ ਰਿਕਸ਼ਾ ਆਪਣੀ ਜਗ੍ਹਾ ‘ਤੇ ਨਹੀਂ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਸ-ਪਾਸ ਬਹੁਤ ਖੋਜ ਕੀਤੀ, ਪਰ ਕੋਈ ਪਤਾ ਨਹੀਂ ਲੱਗ ਸਕਿਆ।
ਉਨ੍ਹਾਂ ਦੱਸਿਆ ਕਿ ਇਹ ਰਿਕਸ਼ਾ ਹੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਇਕੱਲਾ ਸਾਧਨ ਸੀ ਅਤੇ ਹੁਣ ਇਸ ਦੇ ਬਿਨਾਂ ਘਰ ਦਾ ਗੁਜ਼ਾਰਾ ਕਰਨਾ ਬਹੁਤ ਔਖਾ ਹੋ ਗਿਆ ਹੈ। ਉਨ੍ਹਾਂ ਦੇ ਘਰ ਦੇ ਹਾਲਾਤ ਪਹਿਲਾਂ ਹੀ ਕਾਫੀ ਮਾੜੇ ਹਨ ਅਤੇ ਘਰ ਦੀ ਛੱਤ ਵੀ ਟੁੱਟੀ ਹੋਈ ਹੈ, ਜਿਸ ਕਾਰਨ ਪਰਿਵਾਰ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ।
ਪੀੜਿਤ ਪਰਿਵਾਰ ਨੇ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਮੁੜ ਆਪਣਾ ਜੀਵਨ ਸਧਾਰ ਸਕਣ।
ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਵੀ ਚਿੰਤਾ ਦਾ ਮਾਹੌਲ ਹੈ ਅਤੇ ਲੋਕਾਂ ਨੇ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ