Author : Sonu Samyal
ਅੱਜ ਭਾਰਤ ਵਿਕਾਸ ਪਰਿਸ਼ਦ (ਸਿਟੀ ਬ੍ਰਾਂਚ), ਗੁਰਦਾਸਪੁਰ ਵੱਲੋਂ 77ਵਾਂ ਗਣਤੰਤਰ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਮਨਾਇਆ ਗਿਆ। ਇਸ ਮੌਕੇ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਜਿਸ ਨਾਲ ਪੂਰਾ ਮਾਹੌਲ ਦੇਸ਼ਭਗਤੀ ਦੇ ਰੰਗਾਂ ਨਾਲ ਰੰਗਿਆ ਗਿਆ।
ਸਮਾਗਮ ਵਿੱਚ ਸੋਨੂੰ ਸਾਮਿਆਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਤਿਰੰਗਾ ਲਹਿਰਾਉਣ ਉਪਰੰਤ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ ਗਿਆ। ਵਕਤਾਵਾਂ ਵੱਲੋਂ ਕਿਹਾ ਗਿਆ ਕਿ ਗਣਤੰਤਰ ਦਿਵਸ ਸਾਨੂੰ ਸਾਡੇ ਸੰਵਿਧਾਨ, ਅਧਿਕਾਰਾਂ ਅਤੇ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਹੈ।
ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ ਅਤੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ਭਗਤੀ ਗੀਤਾਂ ਅਤੇ ਨਾਰਿਆਂ ਨਾਲ ਪੂਰਾ ਮਾਹੌਲ ਜੋਸ਼ ਨਾਲ ਭਰਿਆ ਰਹਿਆ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ