ਗੁਰਦਾਸਪੁਰ ਵਿੱਚ ਭਿਆਨਕ ਸੜਕ ਹਾਦਸਾ: ਨਸ਼ੇ ਵਿੱਚ ਥਾਰ ਚਾਲਕ ਨੇ ਸਕੂਟਰੀ ਨੂੰ ਮਾਰੀ ਟੱਕਰ , ਅਧਿਆਪਿਕਾ ਦੀ ਮੌਤ

Author : Lovepreet Singh

ਗੁਰਦਾਸਪੁਰ ਦੀ ਇੰਪਰੂਵਮੈਂਟ ਟਰਸਟ ਸਕੀਮ ਨੰਬਰ 7 ਵਿੱਚ ਬੀਤੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਥਾਰ ਗੱਡੀ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਪ੍ਰਾਈਵੇਟ ਸਕੂਲ ਦੀ ਅਧਿਆਪਿਕਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਪਰਮਜੀਤ ਕੌਰ (ਉਮਰ 35 ਸਾਲ) ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਪਰਮਜੀਤ ਕੌਰ ਸਬਜ਼ੀ ਲੈ ਕੇ ਆਪਣੇ ਘਰ ਵਾਪਸ ਆ ਰਹੀ ਸੀ, ਜਦੋਂ ਨਸ਼ੇ ਵਿੱਚ ਦੱਸੇ ਜਾ ਰਹੇ ਥਾਰ ਚਾਲਕ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ।

ਥਾਰ ਗੱਡੀ ਸਕੂਟਰੀ ਨੂੰ ਕਾਫੀ ਦੂਰ ਤੱਕ ਘਸੀਟਦੀ ਹੋਈ ਲੈ ਗਈ, ਜਿਸ ਨਾਲ ਅਧਿਆਪਿਕਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪਰਮਜੀਤ ਕੌਰ ਆਪਣੀ 14 ਸਾਲਾ ਧੀ ਨਾਲ ਰਹਿੰਦੀ ਸੀ ਅਤੇ ਇੱਕ ਪ੍ਰਾਈਵੇਟ ਸਕੂਲ ਵਿੱਚ ਨੌਕਰੀ ਕਰਦੀ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਲੋਕਾਂ ਵੱਲੋਂ ਦੋਸ਼ੀ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Jan. 2, 2026 12:33 p.m. 52
#World News #ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news
Watch Special Video
Sponsored
Trending News