Author : Lovepreet Singh
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸੂਬੇ ਭਰ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੀ ਕੜੀ ਤਹਿਤ ਗੁਰਦਾਸਪੁਰ ਵਿੱਚ ਜ਼ਿਲ੍ਹਾ ਟਰੇਡ ਵਿੰਗ ਵੱਲੋਂ ਵਪਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।
ਇਹ ਮੀਟਿੰਗ ਬਾਟਾ ਚੌਂਕ ਵਿਖੇ ਜ਼ਿਲ੍ਹਾ ਟਰੇਡ ਵਿੰਗ ਦੇ ਚੇਅਰਮੈਨ ਸਿਮਨਜੀਤ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਵਿੱਚ ਸਥਾਨਕ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਜੁੜੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਚੇਅਰਮੈਨ ਨੇ ਦੱਸਿਆ ਕਿ ਵਪਾਰੀਆਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਧਿਆਨ ਨਾਲ ਨੋਟ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਸਮੱਸਿਆਵਾਂ ਦਾ ਹੱਲ ਮੌਕੇ ‘ਤੇ ਹੀ ਕਰ ਦਿੱਤਾ ਗਿਆ ਹੈ, ਜਦਕਿ ਬਾਕੀ ਮਾਮਲਿਆਂ ਨੂੰ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਜਲਦ ਨਿਪਟਾਰਾ ਕਰਵਾਇਆ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਵਪਾਰੀ ਸਮਾਜ ਅਤੇ ਅਰਥਵਿਵਸਥਾ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਵਪਾਰੀਆਂ ਲਈ ਸੁਖਦ ਮਾਹੌਲ ਬਣਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।
ਇਸ ਮੀਟਿੰਗ ਨਾਲ ਵਪਾਰੀਆਂ ਵਿੱਚ ਭਰੋਸਾ ਵਧਿਆ ਹੈ ਅਤੇ ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਹੋਵੇਗਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ