Author : Sonu Samyal
ਗੁਰਦਾਸਪੁਰ ਵਿੱਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਕੜੀ ਤਹਿਤ ਵਾਰਡ ਨੰਬਰ 27 ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਐਡਵੋਕੇਟ ਵਰੁਣ ਗੋਸਾਈ ਨੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਦਾਖਲ ਕਰਵਾਏ।
ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ, ਸਥਾਨਕ ਵਰਕਰ, ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ। ਪੂਰੇ ਸਮਾਗਮ ਦੌਰਾਨ ਪਾਰਟੀ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ।
ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਐਡਵੋਕੇਟ ਵਰੁਣ ਗੋਸਾਈ ਨੇ ਕਿਹਾ ਕਿ ਜੇਕਰ ਵਾਰਡ ਨੰਬਰ 27 ਦੇ ਲੋਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਇਲਾਕੇ ਦੇ ਵਿਕਾਸ ਨੂੰ ਆਪਣੀ ਪਹਿਲ ਬਣਾਉਣਗੇ। ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਦੀ ਸਹੂਲਤ, ਸੜਕਾਂ ਦੀ ਮੁਰੰਮਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ ਅਤੇ ਵਾਰਡ ਦੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਇਸ ਮੌਕੇ ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਵਾਰਡ ਨੰਬਰ 27 ਵਿੱਚ ਪਾਰਟੀ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਲੋਕ ਵਿਕਾਸ ਪੱਖੀ ਨੀਤੀਆਂ ਦੇ ਆਧਾਰ ’ਤੇ ਭਾਜਪਾ ਦਾ ਸਾਥ ਦੇ ਰਹੇ ਹਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ