Author : Sonu Samyal
ਗੁਰਦਾਸਪੁਰ ਦੇ ਪਿੰਡ ਹੱਲੇ ਵਿੱਚ ਗੁਰੂ ਨਾਭਾ ਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 35ਵੀਂ ਵਿਸ਼ਾਲ ਸ਼ੋਭਾ ਯਾਤਰਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਜੀ ਪ੍ਰਤੀ ਆਪਣੀ ਅਟੁੱਟ ਆਸਥਾ ਦਾ ਪ੍ਰਗਟਾਵਾ ਕੀਤਾ।
ਖਰਾਬ ਮੌਸਮ ਅਤੇ ਬਾਰਿਸ਼ ਦੇ ਬਾਵਜੂਦ ਸੰਗਤਾਂ ਦੇ ਜੋਸ਼ ਵਿੱਚ ਕੋਈ ਕਮੀ ਨਹੀਂ ਆਈ। ਪਿੰਡ ਹੱਲੇ ਸਮੇਤ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਏ।
ਇਸ ਮੌਕੇ ਮਹਾਸ਼ਾ ਯੁੱਧਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸ਼ੋਭਾ ਯਾਤਰਾ ਪਿਛਲੇ 35 ਸਾਲਾਂ ਤੋਂ ਲਗਾਤਾਰ ਸਫਲਤਾਪੂਰਵਕ ਆਯੋਜਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਭਾ ਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਰਾਹ ਦਿਖਾਉਂਦੀਆਂ ਹਨ ਅਤੇ ਲੋਕਾਂ ਨੂੰ ਸੇਵਾ ਤੇ ਸਚਾਈ ਦੇ ਮਾਰਗ ’ਤੇ ਚਲਣ ਲਈ ਪ੍ਰੇਰਿਤ ਕਰਦੀਆਂ ਹਨ।
ਉਨ੍ਹਾਂ ਨੇ ਖਾਸ ਤੌਰ ’ਤੇ ਮੌਸਮ ਦੀ ਖਰਾਬੀ ਦੇ ਬਾਵਜੂਦ ਪਹੁੰਚੀਆਂ ਸੰਗਤਾਂ, ਵੱਖ-ਵੱਖ ਰਾਜਨੀਤਿਕ ਆਗੂਆਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ।
ਸ਼ੋਭਾ ਯਾਤਰਾ ਦੌਰਾਨ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਯਾਤਰਾ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਸੰਪੂਰਨ ਹੋਈ ਅਤੇ ਸੰਗਤਾਂ ਲਈ ਅਤੁੱਟ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।
ਪੂਰਾ ਇਲਾਕਾ “ਗੁਰੂ ਨਾਭਾ ਦਾਸ ਜੀ ਮਹਾਰਾਜ ਕੀ ਜੈ” ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ