ਸੰਗਰੂਰ ਬਾਰ ਐਸੋਸੀਏਸ਼ਨ ਨੇ ਮਨਾਈ ਲੋਹੜੀ, ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਸੌਂਪਿਆ 5 ਲੱਖ ਰੁਪਏ ਦਾ ਚੈੱਕ

Author : Sunder Lal

ਜਿੱਥੇ ਪੂਰੇ ਪੰਜਾਬ ਅਤੇ ਦੇਸ਼ ਭਰ ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਜ਼ਿਲ੍ਹਾ ਸੰਗਰੂਰ ਵਿੱਚ ਵੀ ਇਸ ਤਿਉਹਾਰ ਨੂੰ ਖਾਸ ਢੰਗ ਨਾਲ ਮਨਾਇਆ ਗਿਆ। ਸੰਗਰੂਰ ਬਾਰ ਐਸੋਸੀਏਸ਼ਨ ਵੱਲੋਂ ਲੋਹੜੀ ਦਾ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਵੀ ਹਾਜ਼ਰੀ ਭਰੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਬਾਰ ਐਸੋਸੀਏਸ਼ਨ ਸੰਗਰੂਰ ਵੱਲੋਂ ਉਨ੍ਹਾਂ ਨੂੰ ਲੋਹੜੀ ਦੇ ਤਿਉਹਾਰ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸੰਗਰੂਰ ਉਹ ਥਾਂ ਹੈ ਜਿੱਥੇ ਉਨ੍ਹਾਂ ਨੇ ਕਰੀਬ 17 ਸਾਲ ਤੱਕ ਵਕਾਲਤ ਕੀਤੀ ਹੈ ਅਤੇ ਇਸ ਸ਼ਹਿਰ ਨਾਲ ਉਨ੍ਹਾਂ ਦੀਆਂ ਗਹਿਰੀਆਂ ਯਾਦਾਂ ਜੁੜੀਆਂ ਹੋਈਆਂ ਹਨ।

ਹਰਪਾਲ ਚੀਮਾ ਨੇ ਕਿਹਾ ਕਿ ਵਕੀਲ ਭਾਈਚਾਰੇ ਨਾਲ ਲੋਹੜੀ ਦਾ ਤਿਉਹਾਰ ਮਨਾਉਣਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਦੱਸਿਆ ਕਿ ਬਾਰ ਐਸੋਸੀਏਸ਼ਨ ਨੂੰ ਆਪਣੀਆਂ ਲੋੜੀਂਦੀਆਂ ਸਹੂਲਤਾਂ ਲਈ ਵਿੱਤੀ ਸਹਾਇਤਾ ਦੀ ਲੋੜ ਸੀ, ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਉਨ੍ਹਾਂ ਵੱਲੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ 5 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ।

ਸਮਾਗਮ ਦੌਰਾਨ ਲੋਹੜੀ ਦੇ ਰਵਾਇਤੀ ਤਿਉਹਾਰਕ ਰੰਗ ਨਜ਼ਰ ਆਏ ਅਤੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਮੰਤਰੀ ਹਰਪਾਲ ਚੀਮਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

Jan. 13, 2026 11:46 a.m. 11
#World News #ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News