ਮੋਗਾ ਵਿੱਚ ਭਾਰੀ ਧੁੰਦ , ਵਿਜ਼ੀਬਿਲਟੀ ਘਟੀ, ਸੜਕਾਂ ’ਤੇ ਰਫ਼ਤਾਰ ਹੌਲੀ

Author : Harpal Singh

ਮੋਗਾ ਵਿੱਚ ਅੱਜ ਸਵੇਰੇ ਭਾਰੀ ਧੁੰਦ ਛਾਈ ਰਹੀ, ਜਿਸ ਕਾਰਨ ਆਮ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਧੁੰਦ ਕਾਰਨ ਸੜਕਾਂ ’ਤੇ ਵਿਜ਼ੀਬਿਲਟੀ ਕਾਫ਼ੀ ਘੱਟ ਰਹੀ ਅਤੇ ਵਾਹਨਾਂ ਦੀ ਰਫ਼ਤਾਰ ਹੌਲੀ ਹੋ ਗਈ। ਕਈ ਥਾਵਾਂ ’ਤੇ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਸੂਚਨਾ ਜਾਰੀ ਕੀਤੀ ਗਈ ਸੀ ਕਿ ਠੰਡ ਵਿੱਚ ਵਾਧਾ ਹੋਵੇਗਾ ਅਤੇ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਇਹ ਅਨੁਮਾਨ ਸੱਚ ਸਾਬਤ ਹੋਇਆ। ਧੁੰਦ ਕਾਰਨ ਸੜਕ ਹਾਦਸਿਆਂ ਦਾ ਖਤਰਾ ਵੀ ਵੱਧ ਜਾਂਦਾ ਹੈ।

ਸਾਡੀ ਟੀਮ ਵੱਲੋਂ ਆਮ ਲੋਕਾਂ ਨੂੰ ਅਪੀਲ ਹੈ ਕਿ ਧੁੰਦ ਦੇ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ। ਜੇਕਰ ਤੁਸੀਂ ਵਾਹਨ ਚਲਾ ਰਹੇ ਹੋ ਤਾਂ ਰਫ਼ਤਾਰ ਹੌਲੀ ਰੱਖੋ, ਦੂਜੇ ਵਾਹਨਾਂ ਤੋਂ ਸੁਰੱਖਿਅਤ ਦੂਰੀ ਬਣਾਈ ਰੱਖੋ ਅਤੇ ਫੌਗ ਲਾਈਟਸ ਦੀ ਵਰਤੋਂ ਕਰੋ।

ਇਸ ਵੀਡੀਓ ਵਿੱਚ ਲੋਕਲ ਨਾਗਰਿਕਾਂ ਦੀ ਬਾਈਟ ਵੀ ਸ਼ਾਮਲ ਹੈ, ਜਿਨ੍ਹਾਂ ਨੇ ਧੁੰਦ ਕਾਰਨ ਆ ਰਹੀਆਂ ਮੁਸ਼ਕਲਾਂ ਬਾਰੇ ਆਪਣੀ ਗੱਲ ਰੱਖੀ ਹੈ।

Dec. 27, 2025 6:02 p.m. 9
#ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News