Author : Beant Singh
ਨਾਭਾ ਰਿਆਸਤ ਦੇ ਇਤਿਹਾਸਕ ਹੀਰਾ ਮਹਿਲ ਅੰਦਰ ਸਥਿਤ ਗੁਰਦੁਆਰਾ ਸਰੋਪਾ ਸਾਹਿਬ ਵਿੱਚ ਇੱਕ ਇਤਿਹਾਸਕ ਅਤੇ ਆਤਮਕ ਮਹੱਤਵ ਵਾਲਾ ਪਲ ਉਸ ਵੇਲੇ ਦੇਖਣ ਨੂੰ ਮਿਲਿਆ, ਜਦੋਂ 24 ਸਾਲਾਂ ਬਾਅਦ ਮੁੜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਕੀਤਾ ਗਿਆ। ਇਸ ਪਵਿੱਤਰ ਮੌਕੇ ਨੇ ਸੰਗਤ ਦੇ ਮਨਾਂ ਵਿੱਚ ਖਾਸ ਆਸਥਾ ਅਤੇ ਖੁਸ਼ੀ ਦੀ ਲਹਿਰ ਦੌੜਾ ਦਿੱਤੀ।
ਪ੍ਰਕਾਸ਼ ਸਮੇਂ ਗੁਰਬਾਣੀ ਕੀਰਤਨ ਦੀ ਮਧੁਰ ਧੁਨ ਨਾਲ ਗੁਰਦੁਆਰੇ ਦਾ ਮਾਹੌਲ ਆਤਮਕਤਾ ਨਾਲ ਭਰ ਗਿਆ। ਦੂਰ-ਦੂਰ ਤੋਂ ਆਈ ਸੰਗਤ ਵੱਲੋਂ ਗੁਰੂ ਸਾਹਿਬ ਅੱਗੇ ਮੱਥਾ ਟੇਕਿਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸ਼ਰਧਾਲੂਆਂ ਨੇ ਇਸ ਪਲ ਨੂੰ ਇਤਿਹਾਸਕ ਦੱਸਦੇ ਹੋਏ ਕਿਹਾ ਕਿ ਇਹ ਸਿਰਫ਼ ਧਾਰਮਿਕ ਘਟਨਾ ਹੀ ਨਹੀਂ, ਸਗੋਂ ਸਿੱਖ ਵਿਰਾਸਤ ਨਾਲ ਜੁੜਿਆ ਇੱਕ ਮਹੱਤਵਪੂਰਣ ਦਿਨ ਹੈ।
ਸੰਗਤ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਗੁਰਦੁਆਰਾ ਸਰੋਪਾ ਸਾਹਿਬ ਵਿੱਚ ਪ੍ਰਕਾਸ਼ ਦੀ ਉਡੀਕ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਈ ਹੈ। ਇਸ ਮੌਕੇ ਸੇਵਾਦਾਰਾਂ ਵੱਲੋਂ ਸੰਗਤ ਲਈ ਲੰਗਰ ਦੀ ਵਿਵਸਥਾ ਵੀ ਕੀਤੀ ਗਈ। ਗੁਰਦੁਆਰੇ ਵਿੱਚ ਦਿਨ ਭਰ ਭਗਤੀਮਈ ਮਾਹੌਲ ਬਣਿਆ ਰਿਹਾ ਅਤੇ ਸੰਗਤ ਨੇ ਗੁਰੂ ਸਾਹਿਬ ਦੇ ਦਰ ‘ਤੇ ਹਾਜ਼ਰੀ ਭਰ ਕੇ ਆਪਣੇ ਆਪ ਨੂੰ ਧੰਨ ਮਹਿਸੂਸ ਕੀਤਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ