Post by : Jan Punjab Bureau
ਪੰਜਾਬ ਵਿੱਚ ਇਨਸਾਫ਼ ਅਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਸਿਆਸਤ ਗਰਮ ਹੋ ਗਈ ਹੈ। ਕਾਂਗਰਸ ਦੇ ਸੀਨੀਅਰ ਨੇਤਾ ਸੁਖਪਾਲ ਸਿੰਘ ਖੈਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਸਵਾਲ ਖੜੇ ਕੀਤੇ ਹਨ।
ਸੁਖਪਾਲ ਖੈਰਾ ਨੇ ਆਪਣੇ ਅਧਿਕਾਰਿਕ X (Twitter) ਅਕਾਊਂਟ @SukhpalKhaira ਰਾਹੀਂ ਕਿਹਾ ਕਿ ਜਦੋਂ ਮੁੱਖ ਮੰਤਰੀ 328 ਸਰੂਪਾਂ ਦੀ ਕਿਥਤ ਚੋਰੀ ਦੇ ਮਾਮਲੇ ‘ਚ ਤੁਰੰਤ FIR ਦਰਜ ਕਰਵਾ ਸਕਦੇ ਹਨ, ਤਾਂ ਫਿਰ ਬਰਗਾੜੀ ਬੇਅਦਬੀ, ਬਿਹਬਲ ਕਲਾਂ ਗੋਲੀਕਾਂਡ ਅਤੇ ਮੌੜ ਬੰਬ ਧਮਾਕਾ ਕੇਸਾਂ ‘ਚ ਇਨਸਾਫ਼ ਅਜੇ ਤੱਕ ਕਿਉਂ ਨਹੀਂ ਮਿਲਿਆ।
ਖੈਰਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਇਨਸਾਫ਼ ਦੇ ਮਾਮਲੇ ‘ਚ ਚੋਣਵਾਂ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਾਮਲੇ ਸਿੱਖ ਕੌਮ ਦੀ ਆਸਥਾ ਨਾਲ ਜੁੜੇ ਹੋਏ ਹਨ, ਉਨ੍ਹਾਂ ‘ਚ ਸਾਲਾਂ ਤੋਂ ਸਿਰਫ ਜਾਂਚਾਂ ਹੀ ਚੱਲ ਰਹੀਆਂ ਹਨ, ਪਰ ਨਤੀਜਾ ਸਿਫਰ ਹੈ।
ਇਸ ਦੇ ਨਾਲ ਹੀ ਖੈਰਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਭਗਵੰਤ ਮਾਨ ਨਾਲ ਜੁੜੀਆਂ ਅਕਥਿਤ ਅਪਤੀਜਨਕ ਵੀਡੀਓਜ਼ ਦੀ ਫੋਰੈਂਸਿਕ ਜਾਂਚ ਦੀ ਮੰਗ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਇਹ ਵੀਡੀਓ ਸਹੀ ਸਾਬਤ ਹੁੰਦੀਆਂ ਹਨ, ਤਾਂ ਇਹ ਸਿੱਖ ਗੁਰੂ ਸਾਹਿਬਾਨ ਦੀ ਬੇਇੱਜ਼ਤੀ ਹੈ, ਜੋ ਸਿੱਖ ਕੌਮ ਲਈ ਕਦੇ ਵੀ ਕਬੂਲਯੋਗ ਨਹੀਂ।
ਖੈਰਾ ਨੇ ਆਪਣੇ ਬਿਆਨ ‘ਚ ਆਮ ਆਦਮੀ ਪਾਰਟੀ ਦੀ ਉੱਚ ਲੀਡਰਸ਼ਿਪ ਸਮੇਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਪਾਰਟੀ ਦੇ ਅਧਿਕਾਰਿਕ ਹੈਂਡਲਾਂ ਨੂੰ ਵੀ ਟੈਗ ਕਰਦਿਆਂ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਏ।
ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਇੱਕ ਵਾਰ ਫਿਰ ਇਨਸਾਫ਼, ਧਾਰਮਿਕ ਸੰਵੇਦਨਸ਼ੀਲਤਾ ਅਤੇ ਸਰਕਾਰ ਦੀ ਜ਼ਿੰਮੇਵਾਰੀ ‘ਤੇ ਤਿੱਖੀ ਬਹਿਸ ਛਿੜ ਗਈ ਹੈ। ਹੁਣ ਸਭ ਦੀਆਂ ਨਜ਼ਰਾਂ ਸਰਕਾਰ ਦੀ ਅਗਲੀ ਕਾਰਵਾਈ ‘ਤੇ ਟਿਕੀਆਂ ਹਨ।
ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਗੀਤ ‘ਸਹਾਰਾ ਕਾਂਸ...
ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਧਾਰਮਿਕ ਗੀਤ ‘ਸਹਾਰਾ ਕਾਂਸ਼ੀ ਵਾਲਿਆਂ’ ਜਾਰੀ
ਬੀ.ਐਸ.ਐਫ ਬ੍ਰਾਸ ਬੈਂਡ ਦੀ ਵੰਦੇ ਮਾਤਰਮ ਪੇਸ਼ਕਾਰੀ ਨਾਲ ਗੁਰਦਾਸਪੁਰ ‘ਚ ...
ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੀ.ਐਸ.ਐਫ ਬ੍ਰਾਸ ਬੈਂਡ ਵੱਲੋਂ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੀ ਸ਼ਾਨ
ਫਰੈਂਡਜ਼ ਕਲੱਬ ਫਰੀਦਕੋਟ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਜਨਮ ਦਿਨ ਤ...
ਫਰੀਦਕੋਟ ਵਿੱਚ ਫਰੈਂਡਜ਼ ਕਲੱਬ ਵੱਲੋਂ ਆਜ਼ਾਦ ਹਿੰਦ ਫੌਜ ਦੇ ਬਾਣੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾ ਨਾਲ ਮਨਾ