Author : Rohit Jaswal
DM ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਮਾਹੌਲ ਲਗਾਤਾਰ ਗਰਮ ਹੋ ਰਿਹਾ ਹੈ। ਇਸ ਮਾਮਲੇ ਦੇ ਵਿਰੋਧ ਵਿੱਚ ਜਲੰਧਰ ਸ਼ਹਿਰ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਗਿਆ, ਜਿੱਥੇ ਲੋਕਾਂ ਅਤੇ ਆਗੂਆਂ ਨੇ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜਤਾਇਆ।
ਇਹ ਪ੍ਰਦਰਸ਼ਨ ਡਾ. ਭੀਮ ਰਾਵ ਅੰਬੇਦਕਰ ਚੌਕ ਵਿਖੇ ਕੀਤਾ ਗਿਆ, ਜਿੱਥੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਨਾਰੇਬਾਜ਼ੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪੁਤਲੇ ਵੀ ਸਾੜੇ ਗਏ।
ਪ੍ਰਦਰਸ਼ਨ ਵਿੱਚ ਸ਼ਾਮਲ ਆਗੂਆਂ ਨੇ ਦੋਸ਼ ਲਗਾਇਆ ਕਿ ਮਾਮਲੇ ਦੀ ਢੰਗ ਨਾਲ ਜਾਂਚ ਨਹੀਂ ਹੋ ਰਹੀ ਅਤੇ ਸੱਚ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ‘ਤੇ ਸਖ਼ਤ ਕਾਰਵਾਈ ਹੋਵੇ।
ਇਸ ਮੌਕੇ ‘ਤੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਰਹੇ, ਜਿਨ੍ਹਾਂ ਨੇ ਇੱਕਸੁਰ ਹੋ ਕੇ ਆਪਣਾ ਵਿਰੋਧ ਦਰਜ ਕਰਵਾਇਆ। ਇਸ ਪ੍ਰਦਰਸ਼ਨ ਤੋਂ ਬਾਅਦ ਸਿਆਸੀ ਮਾਹੌਲ ਹੋਰ ਵੀ ਤੀਖ਼ਾ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ‘ਤੇ ਹੋਰ ਵੱਡੀਆਂ ਪ੍ਰਤੀਕਿਰਿਆਵਾਂ ਆ ਸਕਦੀਆਂ ਹਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ