Author : Sonu Samyal
ਦੀਨਾਨਗਰ/ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਨਾਲ ਸਬੰਧਤ ਮਿਹਨਤੀ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਦੀ ਲੜੀ ਤਹਿਤ ਜਸਵੀਰ ਸਿੰਘ ਕੱਠਿਆਲੀ ਨੇ ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ।
ਅਹੁਦਾ ਸੰਭਾਲਣ ਮੌਕੇ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਰਮਨ ਬਹਿਲ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਸਵੀਰ ਸਿੰਘ ਕੱਠਿਆਲੀ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇੱਕ ਆਮ ਪਰਿਵਾਰ ਵਿੱਚੋਂ ਉੱਠ ਕੇ ਮਿਹਨਤ ਕਰਨ ਵਾਲੇ ਨੌਜਵਾਨ ਨੂੰ ਮਾਰਕਿਟ ਕਮੇਟੀ ਦੀ ਜ਼ਿੰਮੇਵਾਰੀ ਮਿਲਣਾ ਖੁਸ਼ੀ ਦੀ ਗੱਲ ਹੈ।
ਉਨ੍ਹਾਂ ਜਸਵੀਰ ਸਿੰਘ ਕੱਠਿਆਲੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਜਸਵੀਰ ਸਿੰਘ ਕੱਠਿਆਲੀ ਨੂੰ ਵਧਾਈ ਦੇਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਅਤੇ ਪਾਰਟੀ ਵਰਕਰ ਪਹੁੰਚੇ। ਉਨ੍ਹਾਂ ਕਿਹਾ ਕਿ ਪਾਰਟੀ ਅਤੇ ਸਰਕਾਰ ਦੀ ਟੀਮ ਇਕਜੁੱਟ ਹੋ ਕੇ ਇਲਾਕੇ ਦੇ ਵਿਕਾਸ ਲਈ ਕੰਮ ਕਰੇਗੀ।
ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਅਹੁਦਾ ਸੰਭਾਲਣ ਤੋਂ ਬਾਅਦ ਜਸਵੀਰ ਸਿੰਘ ਕੱਠਿਆਲੀ ਨੇ ਪਾਰਟੀ ਹਾਈਕਮਾਂਡ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਅਤੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਭਰੋਸੇ ਨੂੰ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਨਾਲ ਸਬੰਧਤ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਸਮਾਗਮ ਦੇ ਅੰਤ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਜਸਵੀਰ ਸਿੰਘ ਕੱਠਿਆਲੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ