Author : Sonu Samyal
ਕਾਹਨੂੰਵਾਨ – ਮਾਰਕੀਟ ਕਮੇਟੀ ਕਾਹਨੂੰਵਾਨ ਵੱਲੋਂ ਕਣਕ ਦੀ ਆਉਣ ਵਾਲੀ ਖਰੀਦ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਸਾਰੇ ਲੋੜੀਂਦੇ ਪ੍ਰਬੰਧ ਲਗਭਗ ਪੂਰੇ ਕਰ ਲਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਸੈਕਟਰੀ ਹਰਸੁੱਖ ਸਿਮਰਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕੀਤੀ।
ਉਨ੍ਹਾਂ ਦੱਸਿਆ ਕਿ ਕਾਹਨੂੰਵਾਨ ਮਾਰਕੀਟ ਕਮੇਟੀ ਦੇ ਅਧੀਨ ਕੁੱਲ 12 ਮੰਡੀਆਂ ਆਉਂਦੀਆਂ ਹਨ, ਜਿਨ੍ਹਾਂ ਵਿੱਚ 11 ਸਬ-ਸੈਂਟਰ ਅਤੇ 1 ਮੁੱਖ ਮੰਡੀ ਸ਼ਾਮਲ ਹੈ। ਇਨ੍ਹਾਂ ਮੰਡੀਆਂ ਵਿੱਚ ਸਫਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜ਼ਿਆਦਾਤਰ ਥਾਵਾਂ ‘ਤੇ ਇਹ ਕੰਮ ਪੂਰਾ ਵੀ ਹੋ ਚੁੱਕਾ ਹੈ।
ਸੈਕਟਰੀ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਕੁਝ ਰੁਕਾਵਟਾਂ ਆਈਆਂ ਸਨ, ਜਿਸ ਨਾਲ ਕੰਮ ਦੀ ਗਤੀ ‘ਤੇ ਅਸਰ ਪਿਆ। ਇਸ ਦੇ ਨਾਲ ਹੀ ਲੇਬਰ ਦੀ ਘਾਟ ਕਾਰਨ ਵੀ ਕੁਝ ਦੇਰੀ ਹੋਈ, ਪਰ ਉਨ੍ਹਾਂ ਭਰੋਸਾ ਦਿਵਾਇਆ ਕਿ ਕਣਕ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਕੰਮ ਪੂਰੀ ਤਰ੍ਹਾਂ ਮੁਕੰਮਲ ਕਰ ਲਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਬਿਜਲੀ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਆਮਦ ਤੋਂ ਇੱਕ-ਦੋ ਦਿਨ ਪਹਿਲਾਂ ਪੂਰੀ ਤਰ੍ਹਾਂ ਚਾਲੂ ਕਰ ਦਿੱਤੇ ਜਾਣਗੇ। ਕਿਸਾਨਾਂ ਦੀ ਸਹੂਲਤ ਲਈ ਲਾਈਟਾਂ, ਟੈਂਟਾਂ, ਨਵੇਂ ਸ਼ੈੱਡਾਂ ਦੇ ਨਾਲ-ਨਾਲ ਬੈਠਣ ਲਈ ਟੇਬਲ ਅਤੇ ਕੁਰਸੀਆਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਨੂੰ ਕਿਸਾਨ-ਮਿਤਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸੈਕਟਰੀ ਹਰਸੁੱਖ ਸਿਮਰਨ ਸਿੰਘ ਨੇ ਭਰੋਸਾ ਦਿਵਾਇਆ ਕਿ ਖਰੀਦ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ ਅਤੇ ਮੰਡੀ ਵਿੱਚ ਆਉਣ ਵਾਲੇ ਹਰ ਕਿਸਾਨ ਨੂੰ ਸੁਚੱਜੀ ਸੇਵਾ ਪ੍ਰਦਾਨ ਕੀਤੀ ਜਾਵੇਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ