Author : Lovepreet Singh
ਗੁਰਦਾਸਪੁਰ: 80ਵੇਂ ਆਜ਼ਾਦੀ ਦਿਵਸ ਮੌਕੇ ਡੇਰਾ ਬਾਬਾ ਨਾਨਕ ਦੇ ਧੁੱਸੀ ਬੰਨ੍ਹ ’ਤੇ ਬਣੇ ਦਰਸ਼ਨ ਸਥਲ ਤੋਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ Kartarpur Sahib Corridor ਮੁੜ ਖੋਲ੍ਹਣ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਸੰਗਤਾਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬੰਦ ਪਏ ਲਾਂਘੇ ਨੂੰ ਜਲਦ ਖੋਲ੍ਹਣ ਦੀ ਮੰਗ ਕੀਤੀ।
ਸੰਗਤਾਂ ਨੇ ਕਿਹਾ ਕਿ Operation Sindoor ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪਾਕਿਸਤਾਨ ਨਾਲ ਵਪਾਰ ਸਬੰਧੀ ਕੁਝ ਰਸਤੇ ਖੁੱਲ੍ਹੇ ਹੋਏ ਹਨ ਤਾਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ Kartarpur Corridor ਵੀ ਖੋਲ੍ਹਿਆ ਜਾਣਾ ਚਾਹੀਦਾ ਹੈ।
ਧੁੱਸੀ ਬੰਨ੍ਹ ’ਤੇ ਇਕੱਠੀਆਂ ਹੋਈਆਂ ਸੰਗਤਾਂ ਨੇ ਅਰਦਾਸ ਕਰਦਿਆਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਸ਼ਰਧਾਲੂ Gurdwara Kartarpur Sahib ਦੇ ਦਰਸ਼ਨ ਕਰਨ ਦੀ ਉਡੀਕ ਕਰ ਰਹੇ ਹਨ। ਸੰਗਤਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਲਾਂਘੇ ਨੂੰ ਜਲਦ ਬਹਾਲ ਕੀਤਾ ਜਾਵੇ।
ਸੰਗਤਾਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖ ਧਰਮ ਲਈ ਬਹੁਤ ਮਹੱਤਵਪੂਰਨ ਅਸਥਾਨ ਹੈ ਅਤੇ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਸਿੱਖ ਸੰਗਤਾਂ ਦੀ ਵੱਡੀ ਆਸਥਾ ਹੈ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦਿੱਲੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਸਮੇਤ ਹੋਰ ਸੰਗਤਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਅਤੇ Kartarpur Corridor reopening ਦੀ ਮੰਗ ਨੂੰ ਦੁਹਰਾਇਆ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ