Author : Bhupinder Kumar
ਗਿਆਰਵੇਂ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਸਿੱਖਾਂ ਵਾਲਾ ਰੋਡ, ਨਾਨਕ ਨਗਰੀ ਕੋਠੇ, ਨਵਾਂ ਬਾਈਪਾਸ ਕੋਟਕਪੂਰਾ ਵਿਖੇ ਆਯੋਜਿਤ ਕੀਤਾ ਗਿਆ। ਇਹ ਕੈਂਪ ਸੇਵਾਦਾਰ ਮਨਜੀਤ ਸਿੰਘ (ਕਿੱਲੀ ਵਾਲੇ) ਜੀ ਦੀ ਅਗਵਾਈ ਹੇਠ ਸ਼੍ਰੀ ਨਵ ਦੁਰਗਾ ਭਜਨ ਮੰਡਲੀ (ਰਜਿ:) ਕੋਟਕਪੂਰਾ ਦੇ ਸਹਿਯੋਗ ਨਾਲ ਲਗਵਾਇਆ ਗਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸਰਦਾਰ ਅਜੈ ਪਾਲ ਸੰਧੂ, ਕਾਂਗਰਸ ਪਾਰਟੀ ਹਲਕਾ ਇੰਚਾਰਜ ਕੋਟਕਪੂਰਾ, ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਨੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਖੂਨਦਾਨ ਜਿਹੇ ਸਮਾਜ ਸੇਵਾ ਦੇ ਕਾਰਜ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹਨ।
ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਸਥਾਨਕ ਨਿਵਾਸੀਆਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ। ਆਯੋਜਕਾਂ ਵੱਲੋਂ ਖੂਨਦਾਨੀਆਂ ਨੂੰ ਧੰਨਵਾਦ ਪ੍ਰਗਟ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੇਵਾ ਕਾਰਜ ਜਾਰੀ ਰੱਖਣ ਦਾ ਸੰਕਲਪ ਦੁਹਰਾਇਆ ਗਿਆ। ਸਮਾਗਮ ਦੌਰਾਨ ਭਜਨ ਕੀਰਤਨ ਅਤੇ ਧਾਰਮਿਕ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ