Author : Bhupinder Kumar
ਫਰੀਦਕੋਟ: ਹਲਕਾ ਕੋਟਕਪੂਰਾ ਵਿੱਚ ਇਸਤਰੀ ਅਕਾਲੀ ਦਲ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਹ ਨਿਯੁਕਤੀਆਂ ਬੀਬੀ ਮਨਜੀਤ ਕੌਰ ਨੰਗਲ, ਪ੍ਰਧਾਨ ਇਸਤਰੀ ਅਕਾਲੀ ਦਲ ਜ਼ਿਲ੍ਹਾ ਫਰੀਦਕੋਟ ਅਤੇ ਬੀਬੀ ਸੁਖਦੀਪ ਕੌਰ ਢਿੱਲੋਂ, ਪ੍ਰਧਾਨ ਇਸਤਰੀ ਅਕਾਲੀ ਦਲ ਹਲਕਾ ਕੋਟਕਪੂਰਾ ਵੱਲੋਂ ਸ. ਮਨਤਾਰ ਸਿੰਘ ਬਰਾੜ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਕੋਟਕਪੂਰਾ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੀਤੀਆਂ ਗਈਆਂ।
ਜਥੇਬੰਦੀ ਦੇ ਵਿਸਥਾਰ ਤਹਿਤ ਬੀਬੀ ਰੱਜੋ ਕੌਰ ਨੂੰ ਸਿਰਕਲ ਚਾਹਲ ਦੀ ਪ੍ਰਧਾਨ, ਬੀਬੀ ਪਰਮਜੀਤ ਕੌਰ ਨੂੰ ਸਿਰਕਲ ਕੋਟਕਪੂਰਾ ਦਿਹਾਤੀ ਦੀ ਪ੍ਰਧਾਨ ਅਤੇ ਬੀਬੀ ਹਰਬੰਸ ਕੌਰ ਨੂੰ ਸਿਰਕਲ ਵਾੜਾਦਰਾਕਾ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਤੋਂ ਇਲਾਵਾ ਬੀਬੀ ਮਨਪ੍ਰੀਤ ਕੌਰ ਨੂੰ ਸਿਰਕਲ ਢੀਮਾਵਾਲੀ ਅਤੇ ਬੀਬੀ ਪਰਮਜੀਤ ਕੌਰ ਨੂੰ ਸਿਰਕਲ ਮਚਾਕੀ ਮੱਲ ਸਿੰਘ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸਤਰੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਾਰੇ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਮੀਦ ਜਤਾਈ ਗਈ ਕਿ ਉਹ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ