Author : Bhupinder Kumar
ਫਰੀਦਕੋਟ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਲਗਾਤਾਰ ਸਰਚ ਅਭਿਆਨ ਅਤੇ ਨਾਕਾਬੰਦੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ‘ਚ ਵੀ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿੱਥੇ ਪੁਲਿਸ ਟੀਮਾਂ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਐਸਪੀ ਜੋਗੇਸ਼ਵਰ ਸਿੰਘ ਗੁਰਾਇਆ ਨੇ ਦੱਸਿਆ ਕਿ ਇਹ ਅਭਿਆਨ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮੇਂ-ਸਮੇਂ ‘ਤੇ ਅਜਿਹੀਆਂ ਨਾਕਾਬੰਦੀਆਂ ਅਤੇ ਸਰਚ ਆਪਰੇਸ਼ਨ ਕੀਤੇ ਜਾਂਦੇ ਹਨ ਤਾਂ ਜੋ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕਸੀ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੇ ਅਭਿਆਨਾਂ ਦਾ ਮੁੱਖ ਮਕਸਦ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਫਰੀਦਕੋਟ ਪੁਲਿਸ ਵੱਲੋਂ ਅੱਗੇ ਵੀ ਅਜਿਹੇ ਸਰਚ ਅਭਿਆਨ ਜਾਰੀ ਰੱਖੇ ਜਾਣਗੇ ਤਾਂ ਜੋ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣੀ ਰਹੇ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ