ਕੋਟਕਪੂਰਾ ‘ਚ ਵਿਕਾਸ ਦੀ ਕੜੀ, 33 ਸਾਲਾਂ ਬਾਅਦ ਰਾਧਾ ਕ੍ਰਿਸ਼ਨ ਮੰਦਰ ਰੋਡ ਤਿਆਰ

Author : Bhupinder Kumar

ਕੋਟਕਪੂਰਾ ਵਿੱਚ ਰਾਧਾ ਕ੍ਰਿਸ਼ਨ ਮੰਦਰ ਨੂੰ ਜਾਣ ਵਾਲੀ ਸੜਕ ਦੀ ਤਿਆਰੀ ਪੂਰੀ ਹੋਣ ਤੋਂ ਬਾਅਦ ਮੁਹੱਲਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਲਗਭਗ 33 ਸਾਲਾਂ ਤੋਂ ਇਸ ਸੜਕ ਦੀ ਉਡੀਕ ਕਰ ਰਹੇ ਲੋਕਾਂ ਨੇ ਸੜਕ ਬਣਨ ‘ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੈਪਾਲ ਸੰਧੂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਮੌਕੇ ‘ਤੇ ਚੰਚਲ ਐਮ.ਸੀ., ਜਸਵੀਰ ਸਿੰਘ ਐਮ.ਸੀ., ਸੋਨੂ ਮਾਲਿਕ, ਸ਼ੁਖਵਿੰਦਰ ਸਿੰਘ ਸ਼ੁਖੀ ਸਮੇਤ ਕਈ ਹੋਰ ਮੁਹੱਲਾ ਵਾਸੀ ਅਤੇ ਕਾਂਗਰਸ ਪਾਰਟੀ ਦੇ ਵਰਕਰ ਵੀ ਮੌਜੂਦ ਰਹੇ। ਸਥਾਨਕ ਨਿਵਾਸੀਆਂ ਨੇ ਕਿਹਾ ਕਿ ਸੜਕ ਦੀ ਤਿਆਰੀ ਨਾਲ ਇਲਾਕੇ ਦੀ ਆਵਾਜਾਈ ਕਾਫ਼ੀ ਸੁਗਮ ਹੋਵੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਦੀਆਂ ਸਮੱਸਿਆਵਾਂ ਤੋਂ ਵੱਡੀ ਰਾਹਤ ਮਿਲੇਗੀ।

ਮੌਕੇ ‘ਤੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਅਜੈਪਾਲ ਸੰਧੂ ਨੇ ਕਿਹਾ ਕਿ ਵਿਕਾਸ ਕਾਰਜ ਕਾਂਗਰਸ ਪਾਰਟੀ ਦੀ ਪਹਿਲ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਉਨ੍ਹਾਂ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨ ਜਾਰੀ ਰਹਿਣਗੇ।

Dec. 30, 2025 11:01 a.m. 8
#ਜਨ ਪੰਜਾਬ #ਪੰਜਾਬ ਖ਼ਬਰਾਂ #jan punjab news
Watch Special Video
Sponsored
Trending News