Author : Bhupinder Kumar
ਲਾਲੇਆਣਾ ਵਿੱਚ ਅੱਜ ਪੰਜਾਬ ਸਰਕਾਰ ਦੀ 4 ਸਾਲਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਇੱਕ ਮਹੱਤਵਪੂਰਨ ਜਨਸਭਾ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡ ਦੇ ਕਈ ਮੌਜੂਦਾ ਤੇ ਸਾਬਕਾ ਸਰਪੰਚਾਂ ਸਮੇਤ ਸਥਾਨਕ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਿੱਸਾ ਲਿਆ।
ਇਸ ਮੌਕੇ ਚਮਕੌਰ ਸਿੰਘ (ਮੌਜੂਦਾ ਸਰਪੰਚ ਹਰੀਏ ਵਾਲਾ ਤੇ ਆਮ ਆਦਮੀ ਪਾਰਟੀ ਆਗੂ), ਜਸਵਿੰਦਰ ਸਿੰਘ ਖਾਲਸਾ (ਮੌਜੂਦਾ ਸਰਪੰਚ), ਕਿਸੋਰੀ ਲਾਲ (ਸਾਬਕਾ ਸਰਪੰਚ), ਗੁਰਦੀਪ ਸ਼ਰਮਾ (ਬਲਾਕ ਪ੍ਰਧਾਨ ਕੋਟਕਪੂਰਾ), ਬਹਾਦਰ ਸਿੰਘ, ਮਗਤ ਰਾਏ, ਗਿਆਨ ਚੰਦ, ਸੁਖਮੰਦਰ ਸਿੰਘ, ਅਵਤਾਰ ਸਿੰਘ, ਅਰਸ਼ ਸਮੇਤ ਹੋਰ ਪਿੰਡ ਵਾਸੀ ਮੌਜੂਦ ਰਹੇ।
ਜਨਸਭਾ ਦੌਰਾਨ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਨੀਤੀਆਂ, ਵਿਕਾਸ ਕਾਰਜਾਂ ਅਤੇ ਪਿੰਡਾਂ ਵਿੱਚ ਹੋਏ ਕੰਮਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਪਿੰਡ ਵਾਸੀਆਂ ਨੇ ਆਪਣੇ ਵਿਚਾਰ ਵੀ ਰੱਖੇ ਅਤੇ ਸਥਾਨਕ ਪੱਧਰ ‘ਤੇ ਹੋਰ ਸੁਧਾਰਾਂ ਦੀ ਲੋੜ ਬਾਰੇ ਗੱਲ ਕੀਤੀ।
ਮੀਟਿੰਗ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋਈ ਅਤੇ ਆਗੂਆਂ ਨੇ ਭਵਿੱਖ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਦੀ ਗੱਲ ਕੀਤੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ