Author : Sonu Samyal
ਲੁਧਿਆਣਾ ਦੇ ਰੁੱਝੇ ਹੋਏ ਡਾਕਖਾਨਾ ਚੌਕ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਸੜਕ ਕਿਨਾਰੇ ਕਾਫੀ ਸਮੇਂ ਤੋਂ ਖੜ੍ਹੀ ਇੱਕ ਟੈਕਸੀ ਵਿੱਚੋਂ ਡਰਾਈਵਰ ਦੀ ਲਾਸ਼ ਬਰਾਮਦ ਹੋਈ। ਮਿਲੀ ਜਾਣਕਾਰੀ ਮੁਤਾਬਕ, PB 10 ਨੰਬਰ ਵਾਲੀ ਟੈਕਸੀ ਪਿਛਲੇ ਦਿਨ ਤੋਂ ਹੀ ਡਾਕਖਾਨਾ ਚੌਕ ਨੇੜੇ ਖੜ੍ਹੀ ਸੀ, ਪਰ ਆਉਣ-ਜਾਣ ਵਾਲੇ ਲੋਕਾਂ ਨੂੰ ਲੱਗਿਆ ਕਿ ਡਰਾਈਵਰ ਸ਼ਾਇਦ ਅੰਦਰ ਆਰਾਮ ਕਰ ਰਿਹਾ ਹੈ। ਜਦੋਂ ਲੰਮੇ ਸਮੇਂ ਤੱਕ ਕੋਈ ਹਲਚਲ ਨਾ ਹੋਈ ਤਾਂ ਸ਼ੱਕ ਪੈਦਾ ਹੋਇਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦੇ ਹੀ ਪੁਲਿਸ ਅਤੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ। SHO ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਗੱਡੀ ਦੀ ਜਾਂਚ ਦੌਰਾਨ ਅੰਦਰੋਂ ਇੱਕ ਵਿਅਕਤੀ ਮ੍ਰਿਤਕ ਹਾਲਤ ਵਿੱਚ ਮਿਲਿਆ, ਜੋ ਪ੍ਰਾਰੰਭਿਕ ਜਾਂਚ ਵਿੱਚ ਟੈਕਸੀ ਡਰਾਈਵਰ ਲੱਗ ਰਿਹਾ ਹੈ। ਘਟਨਾ ਸਥਾਨ ਤੋਂ ਸ਼ਰਾਬ ਦੀਆਂ ਦੋ ਖਾਲੀ ਬੋਤਲਾਂ ਵੀ ਬਰਾਮਦ ਹੋਈਆਂ ਹਨ, ਜਿਸ ਕਾਰਨ ਮਾਮਲਾ ਹੋਰ ਵੀ ਸ਼ੱਕੀ ਬਣ ਗਿਆ ਹੈ।
ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਲਈ ਗੱਡੀ ਦੇ ਰਜਿਸਟ੍ਰੇਸ਼ਨ ਨੰਬਰ, ਦਸਤਾਵੇਜ਼ ਅਤੇ ਆਧਾਰ ਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਲੁਧਿਆਣਾ ਦੀਆਂ ਟੈਕਸੀ ਯੂਨੀਅਨਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਮ੍ਰਿਤਕ ਦੀ ਪੂਰੀ ਪਛਾਣ ਹੋ ਸਕੇ ਅਤੇ ਉਸਦੇ ਪਰਿਵਾਰ ਨੂੰ ਸੂਚਿਤ ਕੀਤਾ ਜਾ ਸਕੇ।
ਫੋਰੈਂਸਿਕ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ, ਜੋ ਗੱਡੀ ਅਤੇ ਆਸ-ਪਾਸ ਦੇ ਸਬੂਤ ਇਕੱਠੇ ਕਰ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਭੇਜ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ ਕਿ ਇਹ ਕੁਦਰਤੀ ਮੌਤ ਸੀ, ਹਾਦਸਾ ਜਾਂ ਫਿਰ ਕੋਈ ਸਾਜ਼ਿਸ਼।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਚਰਚਾ ਦਾ ਮਾਹੌਲ ਹੈ। ਸਥਾਨਕ ਲੋਕਾਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਇਆ ਜਾਵੇ। ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ CCTV ਫੁਟੇਜ ਵੀ ਖੰਗਾਲੇ ਜਾ ਰਹੇ ਹਨ ਤਾਂ ਜੋ ਪਤਾ ਲੱਗ ਸਕੇ ਕਿ ਟੈਕਸੀ ਇੱਥੇ ਕਦੋਂ ਆਈ ਅਤੇ ਆਖ਼ਰੀ ਵਾਰ ਡਰਾਈਵਰ ਕਿਸ ਹਾਲਤ ਵਿੱਚ ਦੇਖਿਆ ਗਿਆ ਸੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ