Author : Harnam Singh
ਮੱਖੂ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਖਤਰਨਾਕ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਲੰਮੇ ਸਮੇਂ ਤੋਂ ਟਰੱਕ ਡਰਾਈਵਰਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਸੀ। ਇਸ ਕਾਰਵਾਈ ਵਿੱਚ ਪੁਲਿਸ ਨੇ ਦੋ ਔਰਤਾਂ ਸਮੇਤ ਕੁੱਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧ ਵਿੱਚ ਡੀ.ਐਸ.ਪੀ. ਜ਼ੀਰਾ ਜਸਪਾਲ ਸਿੰਘ ਢਿੱਲੋਂ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਥਾਣਾ ਮੱਖੂ ਦੇ ਐਸ.ਐਚ.ਓ. ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਇਸ ਗਿਰੋਹ ਨੂੰ ਕਾਬੂ ਕੀਤਾ।
ਪੁਲਿਸ ਅਨੁਸਾਰ ਇਹ ਗਿਰੋਹ ਸੋਚ-ਵਿਚਾਰ ਕਰਕੇ ਟਰੱਕ ਡਰਾਈਵਰਾਂ ਨੂੰ ਫਸਾਉਂਦਾ ਸੀ ਅਤੇ ਫਿਰ ਉਨ੍ਹਾਂ ਨੂੰ ਬਲੈਕਮੇਲ ਕਰਕੇ ਪੈਸੇ ਵਸੂਲ ਕਰਦਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਵਾਰਦਾਤਾਂ ਵਿੱਚ ਵਰਤੀ ਜਾਂਦੀ ਇੱਕ ਕਾਰ ਅਤੇ ਇੱਕ ਤਲਵਾਰ ਵੀ ਬਰਾਮਦ ਕੀਤੀ ਗਈ ਹੈ।
ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਗਿਰੋਹ ਦੇ ਹੋਰ ਸੰਭਾਵਿਤ ਮੈਂਬਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ