Author : Lovepreet Singh
ਗੁਰਦਾਸਪੁਰ ਦੇ ਪਿੰਡ ਅਖਲਾਸਪੁਰ ਵਿੱਚ ਅੱਜ ਅੱਤਵਾਦ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਸ਼ਹੀਦ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਦੇ ਘਰ ਪਹੁੰਚੇ। ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹੌਸਲਾ ਦਿੱਤਾ।
ਇਸ ਮੌਕੇ ਗੱਲਬਾਤ ਕਰਦੇ ਹੋਏ ਬਿੱਟਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਪੁਲਿਸ ਦੋਹਾਂ ਪਾਸਿਆਂ ਤੋਂ ਦਬਾਅ ਵਿੱਚ ਹੈ। ਜੇਕਰ ਗੈਂਗਸਟਰ ਕੋਈ ਵੱਡੀ ਵਾਰਦਾਤ ਕਰਦੇ ਹਨ ਤਾਂ ਪੁਲਿਸ ਨੂੰ ਦੋਸ਼ ਦਿੱਤਾ ਜਾਂਦਾ ਹੈ ਅਤੇ ਜੇ ਪੁਲਿਸ ਸਖਤ ਕਾਰਵਾਈ ਕਰਦੀ ਹੈ ਤਾਂ ਵੀ ਕਈ ਰਾਜਨੀਤਿਕ ਆਗੂ ਪੁਲਿਸ ਦੇ ਖਿਲਾਫ ਬੋਲਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਸੰਭਾਲ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਨੇ ਚਿੰਤਾ ਜਤਾਈ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਅਤੇ ਖੁਫੀਆ ਏਜੰਸੀਆਂ ਨੌਜਵਾਨਾਂ ਨੂੰ ਗਲਤ ਰਾਹ ‘ਤੇ ਲੈ ਜਾਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਕੁਝ ਨੌਜਵਾਨ ਲਾਲਚ ਵਿੱਚ ਆ ਕੇ ਅਪਰਾਧ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਫਸ ਰਹੇ ਹਨ, ਜਿਸ ਨਾਲ ਉਹ ਆਪਣਾ ਭਵਿੱਖ ਖਰਾਬ ਕਰ ਰਹੇ ਹਨ।
ਬਿੱਟਾ ਨੇ ਕਿਹਾ ਕਿ ਸਮਾਜ ਦੇ ਪ੍ਰਭਾਵਸ਼ਾਲੀ ਲੋਕ, ਧਾਰਮਿਕ ਆਗੂ ਅਤੇ ਉਹ ਹਸਤੀਆਂ ਜਿਨ੍ਹਾਂ ਨੂੰ ਨੌਜਵਾਨ ਆਪਣਾ ਆਦਰਸ਼ ਮੰਨਦੇ ਹਨ, ਉਹਨਾਂ ਨੂੰ ਅੱਗੇ ਆ ਕੇ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣਾ ਚਾਹੀਦਾ ਹੈ। ਦੇਸ਼ ਭਗਤੀ ਅਤੇ ਧਾਰਮਿਕ ਮੁੱਲਾਂ ਨਾਲ ਹੀ ਨੌਜਵਾਨ ਪੀੜੀ ਨੂੰ ਬਚਾਇਆ ਜਾ ਸਕਦਾ ਹੈ।
ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਇਸ ਗੰਭੀਰ ਮਸਲੇ ‘ਤੇ ਇਕੱਠੇ ਹੋ ਕੇ ਸਰਕਾਰਾਂ ਨੂੰ ਮਜਬੂਰ ਕੀਤਾ ਜਾਵੇ ਕਿ ਉਹ ਵਿਦੇਸ਼ੀ ਸਾਜ਼ਿਸ਼ਾਂ ਅਤੇ ਗੈਂਗਸਟਰਾਂ ਖਿਲਾਫ ਸਖਤ ਕਦਮ ਚੁੱਕਣ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ