Author : Harpal Singh
ਮੋਗਾ – ਅੰਮ੍ਰਿਤਸਰ ਵਿੱਚ ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਨੇ ਪੰਜਾਬ ਦੀ ਸਿਆਸਤ ਨੂੰ ਭੜਕਾ ਦਿੱਤਾ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਮੋਗਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਜ਼ਿਲ੍ਹਾ ਦਫ਼ਤਰ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦਾ ਪੁਤਲਾ ਸਾੜਿਆ ਗਿਆ।
ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਰੰਧਾਵਾ ਦੀ ਖੁਦਕੁਸ਼ੀ ਦੇ ਪਿੱਛੇ ਰਾਜ ਸਰਕਾਰ ਦੇ ਇੱਕ ਕੈਬਿਨੇਟ ਮੰਤਰੀ ਦਾ ਦਬਾਅ ਸੀ। ਪ੍ਰੈਸ ਕਾਨਫਰੰਸ ਦੌਰਾਨ ਭਾਜਪਾ ਦੇ ਪੰਜਾਬ ਮਹਾਂਸਚਿਵ ਅਨਿਲ ਸਰੀਨ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਦਬਾਅ ਅਤੇ ਕਥਿਤ ਗੁੰਡਾਗਰਦੀ ਕਾਰਨ ਗਗਨਦੀਪ ਸਿੰਘ ਰੰਧਾਵਾ ਨੂੰ ਇਹ ਕਦਮ ਚੁੱਕਣਾ ਪਿਆ।
ਉਨ੍ਹਾਂ ਦਾਅਵਾ ਕੀਤਾ ਕਿ ਰੰਧਾਵਾ ਨੇ ਆਪਣੇ ਇੱਕ ਵੀਡੀਓ ਵਿੱਚ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਹੈ ਅਤੇ ਮੰਤਰੀ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਕਾਰਵਾਈ ਤੋਂ ਕਤਰਾਉਂਦੀ ਰਹੀ ਅਤੇ ਬਾਅਦ ‘ਚ ਦਬਾਅ ਵਧਣ ‘ਤੇ ਕੇਸ ਦਰਜ ਕੀਤਾ ਗਿਆ, ਪਰ ਹੁਣ ਤੱਕ ਦੋਸ਼ੀ ਮੰਤਰੀ ਦੀ ਗ੍ਰਿਫ਼ਤਾਰੀ ਨਹੀਂ ਹੋਈ।
ਭਾਜਪਾ ਆਗੂਆਂ ਨੇ ਜ਼ੋਰ ਦਿੱਤਾ ਕਿ ਪਾਰਟੀ ਰੰਧਾਵਾ ਦੇ ਪਰਿਵਾਰ ਦੇ ਨਾਲ ਖੜੀ ਹੈ ਅਤੇ ਇਨਸਾਫ਼ ਲਈ ਸੰਘਰਸ਼ ਜਾਰੀ ਰੱਖੇਗੀ। ਇਸ ਦੌਰਾਨ ਅਨਿਲ ਸਰੀਨ ਨੇ ਬਾਘਾਪੁਰਾਣਾ ਦੇ ਐਸਡੀਐਮ ਵੱਲੋਂ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਮਾਨਸਿਕ ਤੰਗ-ਪਰੇਸ਼ਾਨੀ ਦੇ ਦੋਸ਼ ਲਗਾਉਂਦੇ ਹੋਏ ਛੁੱਟੀ ਜਾਂ ਤਬਾਦਲੇ ਦੀ ਮੰਗ ਕੀਤੀ ਗਈ ਸੀ। ਇਹ ਸੂਬੇ ਦੇ ਪ੍ਰਸ਼ਾਸਨਿਕ ਹਾਲਾਤਾਂ ਨੂੰ ਦਰਸਾਉਂਦਾ ਹੈ।
ਮੋਗਾ ਵਿੱਚ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਸੁਰੱਖਿਆ ਅਤੇ ਨਿਆਂ ਲਈ ਅੱਗੇ ਆਉਣ, ਨਹੀਂ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।
ਇਸ ਘਟਨਾ ਨੇ ਸੂਬੇ ਵਿੱਚ ਸਿਆਸੀ ਤਣਾਅ ਨੂੰ ਹੋਰ ਭੜਕਾ ਦਿੱਤਾ ਹੈ ਅਤੇ ਭਵਿੱਖ ਵਿੱਚ ਰੋਸ ਪ੍ਰਦਰਸ਼ਨ ਅਤੇ ਸਮਾਜਿਕ ਚਰਚਾ ਨੂੰ ਨਵੇਂ ਰੂਪ ਵਿੱਚ ਜਨਮ ਦੇਣ ਦੀ ਸੰਭਾਵਨਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ