ਮੋਗਾ ‘ਚ ਭਾਜਪਾ ਵਰਕਰਾਂ ਵੱਲੋਂ ਆਤਿਸ਼ੀ ਮਾਰਲੇਨਾ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ

Author : Harpal Singh

ਮੋਗਾ, 10 ਜਨਵਰੀ – ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਮੋਗਾ–ਫਿਰੋਜ਼ਪੁਰ–ਲੁਧਿਆਣਾ ਰੋਡ ‘ਤੇ ਸਥਿਤ ਭਾਜਪਾ ਦਫਤਰ ਦੇ ਬਾਹਰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨਾ ਦਾ ਪੁਤਲਾ ਜਲਾਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦਾ ਕਾਰਨ ਦਿੱਲੀ ਦੀ ਸਾਬਕਾ ਸੀਐਮ ਵੱਲੋਂ ਗੁਰੂ ਸਾਹਿਬਾਨ ਬਾਰੇ ਕਥਿਤ ਤੌਰ ‘ਤੇ ਵਰਤੀ ਗਈਆਂ ਆਪੱਤੀਜਨਕ ਭਾਸ਼ਾਵਾਂ ਦਾ ਵਿਰੋਧ ਸੀ।

ਭਾਜਪਾ ਦੇ ਸੀਨੀਅਰ ਆਗੂ ਸਰਦਾਰ ਮਨਜੀਤ ਸਿੰਘ ਰਾਇ ਨੇ ਕਿਹਾ ਕਿ ਗੁਰੂ ਸਾਹਿਬਾਨ ਲਈ ਵਰਤੀ ਗਈ ਭਾਸ਼ਾ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ ਅਤੇ ਇਹ ਕਿਸੇ ਵੀ ਹਾਲਤ ਵਿੱਚ ਸਹਿਣਯੋਗ ਨਹੀਂ। ਉਨ੍ਹਾਂ ਨੇ ਮੰਗ ਕੀਤੀ ਕਿ ਆਤਿਸ਼ੀ ਮਾਰਲੇਨਾ ਸਰਬਜਨਿਕ ਤੌਰ ‘ਤੇ ਮਾਫ਼ੀ ਮੰਗੇ ਅਤੇ ਆਮ ਆਦਮੀ ਪਾਰਟੀ ਉਨ੍ਹਾਂ ਤੋਂ ਅਸਤੀਫ਼ਾ ਲਵੇ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ। ਮਨਜੀਤ ਸਿੰਘ ਰਾਇ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੀ ਚੁੱਪੀ ਨੂੰ ਦੁਖਦਾਈ ਦੱਸਿਆ ਅਤੇ ਮੰਗ ਕੀਤੀ ਕਿ ਪਾਰਟੀ ਇਸ ਘਟਨਾ ‘ਤੇ ਜਵਾਬਦੇਹੀ ਨਾਲ ਕੰਮ ਕਰੇ।

ਭਾਜਪਾ ਆਗੂਆਂ ਨੇ ਸਪਸ਼ਟ ਕੀਤਾ ਕਿ ਗੁਰੂ ਸਾਹਿਬਾਨ ਦੀ ਨਿੰਦਿਆ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਸਹਿਣਾ ਨਹੀਂ ਕੀਤਾ ਜਾਵੇਗਾ ਅਤੇ ਸਿੱਖ ਧਰਮ ਦੀਆਂ ਭਾਵਨਾਵਾਂ ਦੀ ਰੱਖਿਆ ਲਈ ਜ਼ਰੂਰੀ ਕਦਮ ਉਠਾਏ ਜਾਣਗੇ।

ਇਸ ਮੌਕੇ ਉੱਤੇ ਕਈ ਸਿਆਸੀ ਆਗੂ, ਭਾਜਪਾ ਵਰਕਰ ਅਤੇ ਸਥਾਨਕ ਲੋਕ ਮੌਜੂਦ ਸਨ, ਜਿਨ੍ਹਾਂ ਨੇ ਭਾਜਪਾ ਦੇ ਇਸ ਰੋਸ ਪ੍ਰਦਰਸ਼ਨ ਨੂੰ ਭਰਪੂਰ ਸਹਿਯੋਗ ਦਿੱਤਾ।

Jan. 10, 2026 5:48 p.m. 6
#World News #ਜਨ ਪੰਜਾਬ #ਪੰਜਾਬ ਖ਼ਬਰਾਂ #jan punjab news
Watch Special Video
Sponsored
Trending News