Author : Harpal Singh
ਮੋਗਾ :- ਮੋਗਾ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਸਿੱਖਿਆ ਦੇ ਖੇਤਰ ਵਿੱਚ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਸਕੂਲ ਵਿੱਚ ਦੋ ਨਵੀਆਂ ਅਧੁਨਿਕ ਲੈਬੋਰਟਰੀਆਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਸਕੂਲ ਵਿੱਚ ਕੁੜੀਆਂ ਲਈ ਹੋਰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਦੋ ਨਵੇਂ ਮਾਡਰਨ ਕਲਾਸ ਰੂਮ ਬਣਾਉਣ ਦੀ ਨੀਂਹ ਵੀ ਰੱਖੀ ਗਈ।
ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਵੱਲੋਂ ਲਗਭਗ 70 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਅਤੇ ਨਵੇਂ ਕਲਾਸ ਰੂਮਾਂ ਦਾ ਨਿਰਮਾਣ ਕਾਰਜ ਅੱਜ ਤੋਂ ਹੀ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਉਪਰਾਲੇ ਨਾਲ ਸਕੂਲ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਨੂੰ ਆਧੁਨਿਕ ਸਿੱਖਿਆਕ ਸੁਵਿਧਾਵਾਂ ਮਿਲਣਗੀਆਂ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੀ ਕੜੀ ਤਹਿਤ ਪੰਜਾਬ ਦੇ 70 ਸਰਕਾਰੀ ਸਕੂਲਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਵਿੱਚ ਮੋਗਾ ਦਾ ਇਹ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵੀ ਸ਼ਾਮਲ ਹੈ।
ਇਸ ਵਿਸ਼ੇਸ਼ ਸਕੀਮ ਅਧੀਨ ਸਕੂਲ ਵਿੱਚ ਕੁੜੀਆਂ ਨੂੰ ਕੰਪਿਊਟਰ ਸਿੱਖਿਆ, ਬਿਊਟੀ ਪਾਰਲਰ ਟ੍ਰੇਨਿੰਗ, ਅਤੇ ਸਿਲਾਈ-ਕਢਾਈ ਵਰਗੀਆਂ ਸਕਿੱਲ ਟ੍ਰੇਨਿੰਗਾਂ ਦਿੱਤੀਆਂ ਜਾਣਗੀਆਂ, ਤਾਂ ਜੋ ਵਿਦਿਆਰਥਣਾਂ ਨੂੰ ਖੁਦਮੁਖ਼ਤਿਆਰ ਬਣਨ ਦਾ ਮੌਕਾ ਮਿਲੇ ਅਤੇ ਉਹ ਆਪਣੇ ਭਵਿੱਖ ਨੂੰ ਹੋਰ ਮਜ਼ਬੂਤ ਬਣਾ ਸਕਣ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮੋਗਾ ਦੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਨਵੀਆਂ ਲੈਬੋਰਟਰੀਆਂ ਦਾ ਉਦਘਾਟਨ ਅਤੇ ਦੋ ਮਾਡਰਨ ਕਲਾਸ ਰੂਮਾਂ ਦਾ ਨਿਰਮਾਣ ਇਸੀ ਦਿਸ਼ਾ ਵੱਲ ਇਕ ਵੱਡਾ ਕਦਮ ਹੈ।
ਬਾਈਟ – ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ, ਮੋਗਾ
ਉੱਥੇ ਹੀ ਸਕੂਲ ਦੀ ਪ੍ਰਿੰਸਿਪਲ ਮੰਜੀਤ ਕੌਰ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਪਰਾਲਾ ਕੁੜੀਆਂ ਦੇ ਭਵਿੱਖ ਲਈ ਬਹੁਤ ਹੀ ਲਾਹੇਵੰਦ ਸਾਬਤ ਹੋਵੇਗਾ ਅਤੇ ਇਸ ਨਾਲ ਸਕੂਲ ਦੀ ਸਿੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਏਗੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ