Author : Harpal Singh
ਮੋਗਾ ਜ਼ਿਲ੍ਹੇ ਦੇ ਪਿੰਡ ਮਹੇਣਾ ਵਿੱਚ ਦੇਸ਼ ਦੀ ਵੰਡ ਤੋਂ ਲਗਭਗ 78 ਸਾਲ ਬੀਤ ਜਾਣ ਦੇ ਬਾਵਜੂਦ ਵੀ ਮੁਸਲਿਮ ਭਾਈਚਾਰੇ ਨੂੰ ਆਪਣੇ ਕਬਰਸਤਾਨ ਤੱਕ ਪਹੁੰਚਣ ਲਈ ਅਜੇ ਤੱਕ ਕੋਈ ਕਾਨੂੰਨੀ ਜਾਂ ਪੱਕਾ ਰਸਤਾ ਨਹੀਂ ਮਿਲ ਸਕਿਆ। ਇਹ ਹਾਲਾਤ ਸਿਰਫ਼ ਦੁਖਦਾਈ ਹੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਬਰਾਬਰੀ ‘ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਰਹੇ ਹਨ।
ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਹਰ ਵਾਰ ਕਿਸੇ ਦੀ ਮੌਤ ਹੋਣ ‘ਤੇ ਪਰਿਵਾਰਕ ਮੈਂਬਰਾਂ ਨੂੰ ਕਿਸਾਨਾਂ ਦੇ ਗੇਹੂੰ ਦੇ ਖੇਤਾਂ ਵਿਚੋਂ ਜਨਾਜ਼ਾ ਲੈ ਕੇ ਕਬਰਸਤਾਨ ਤੱਕ ਜਾਣਾ ਪੈਂਦਾ ਹੈ। ਇਸ ਕਾਰਨ ਨਾ ਸਿਰਫ਼ ਕਿਸਾਨਾਂ ਨਾਲ ਤਕਰਾਰ ਬਣਦੀ ਹੈ, ਸਗੋਂ ਮ੍ਰਿਤਕ ਦੇ ਪਰਿਵਾਰ ਨੂੰ ਭਾਰੀ ਅਪਮਾਨ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।
ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਦੋਸ਼ ਲਗਾਇਆ ਕਿ ਕੁਝ ਲੋਕਾਂ ਵੱਲੋਂ ਕਬਰਸਤਾਨ ਦੀ ਜ਼ਮੀਨ ‘ਤੇ ਕਬਜ਼ਾ ਕੀਤਾ ਗਿਆ ਹੈ ਅਤੇ ਸਰਕਾਰੀ ਨਕਸ਼ੇ ਵਿੱਚ ਦਰਜ ਰਸਤੇ ਨੂੰ ਜ਼ਬਰਦਸਤੀ ਬੰਦ ਕਰ ਦਿੱਤਾ ਗਿਆ। ਇਸ ਸਬੰਧੀ ਪੰਚਾਇਤ, ਤਹਿਸੀਲਦਾਰ, ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਕੋਲ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ।
ਅੱਜ ਮ੍ਰਿਤਕ ਮਾਤਾ ਰਾਜੋ ਦਾ ਜਨਾਜ਼ਾ ਵੀ ਮਜਬੂਰੀ ਵੱਸ ਗੇਹੂੰ ਦੇ ਖੇਤਾਂ ਵਿਚੋਂ ਲੰਘਾ ਕੇ ਕਬਰਸਤਾਨ ਤੱਕ ਲਿਜਾਣਾ ਪਿਆ। ਇਹ ਦ੍ਰਿਸ਼ ਦੇਖ ਕੇ ਪਿੰਡ ਵਾਸੀਆਂ ਵਿੱਚ ਰੋਸ ਪੈਦਾ ਹੋ ਗਿਆ ਅਤੇ ਲੋਕਾਂ ਨੇ ਸਵਾਲ ਉਠਾਇਆ ਕਿ ਜੇ ਭੇਦਭਾਵ ਨਹੀਂ, ਤਾਂ ਕਬਰਿਸਤਾਨ ਲਈ ਰਸਤਾ ਕਿਉਂ ਨਹੀਂ ਦਿੱਤਾ ਜਾ ਰਿਹਾ।
ਪੀੜਤ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਹਰ ਵਾਰ ਕਿਸਾਨਾਂ ਕੋਲ ਮਿੰਨਤਾਂ ਕਰਣੀਆਂ ਪੈਂਦੀਆਂ ਹਨ, ਜੋ ਕਿ ਬਹੁਤ ਦਰਦਨਾਕ ਅਤੇ ਅਪਮਾਨਜਨਕ ਹੈ। ਉੱਥੇ ਹੀ ਧਾਰਮਿਕ ਆਗੂਆਂ ਦਾ ਕਹਿਣਾ ਹੈ ਕਿ ਇਹ ਮਸਲਾ ਸਿਰਫ਼ ਰਸਤੇ ਦਾ ਨਹੀਂ, ਸਗੋਂ ਇਨਸਾਫ਼ ਅਤੇ ਬਰਾਬਰੀ ਦੇ ਹੱਕ ਦਾ ਹੈ।
ਇਸ ਮਾਮਲੇ ‘ਤੇ ਪੰਚਾਇਤ ਸਕੱਤਰ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਪੰਚਾਇਤ ਨਾਲ ਮਿਲ ਕੇ ਇਸਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਹੁਣ ਪਿੰਡ ਮਹੇਣਾ ਦੇ ਲੋਕਾਂ ਨੂੰ ਉਮੀਦ ਹੈ ਕਿ ਪ੍ਰਸ਼ਾਸਨ ਇਸ ਗੰਭੀਰ ਮਸਲੇ ਨੂੰ ਸਮਝਦੇ ਹੋਏ ਜਲਦੀ ਕੋਈ ਠੋਸ ਕਦਮ ਚੁੱਕੇਗਾ, ਤਾਂ ਜੋ ਭਵਿੱਖ ਵਿੱਚ ਕਿਸੇ ਨੂੰ ਵੀ ਇਸ ਤਰ੍ਹਾਂ ਦੀ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ