Author : Harpal Singh
ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਧਰਮਕੋਟ ਦੇ ਮੁੱਖ ਅਫਸਰ ਇੰਸਪੈਕਟਰ ਲਖਮਣ ਸਿੰਘ ਅਤੇ CIA ਸਟਾਫ ਮੋਗਾ ਦੀ ਸਾਂਝੀ ਟੀਮ ਵੱਲੋਂ ਚਲਾਏ ਗਏ ਜੁਆਇੰਟ ਆਪਰੇਸ਼ਨ ਦੌਰਾਨ ਪਿੰਡ ਭਿੰਡਰ ਕਲਾਂ ਵਿੱਚ ਨੌਜਵਾਨ ਦੇ ਕਤਲ ਮਾਮਲੇ ‘ਚ 8 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਜਾਣਕਾਰੀ ਅਨੁਸਾਰ 3 ਜਨਵਰੀ 2026 ਨੂੰ ਗੁਰਵਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਭਿੰਡਰ ਕਲਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਸਦਾ ਭਰਾ ਉਮਰਸੀਰ ਸਿੰਘ (ਸੀਰਾ), ਜੋ ਨੇਸਲੇ ਫੈਕਟਰੀ ਮੋਗਾ ਵਿੱਚ ਪ੍ਰਧਾਨ ਸੀ, ਸਵੇਰੇ ਕਰੀਬ 6:40 ਵਜੇ ਆਪਣੀ ਕਾਰ ਰਾਹੀਂ ਡਿਊਟੀ ਲਈ ਜਾ ਰਿਹਾ ਸੀ। ਜਦੋਂ ਉਹ ਸਰਕਾਰੀ ਹਾਈ ਸਕੂਲ ਭਿੰਡਰ ਕਲਾਂ ਦੇ ਨੇੜੇ ਪਹੁੰਚਿਆ ਤਾਂ ਇੱਕ ਕਾਲੀ i-10 ਕਾਰ ਨੇ ਜਾਨ-ਬੁੱਝ ਕੇ ਉਸਦੀ ਕਾਰ ਨੂੰ ਟੱਕਰ ਮਾਰੀ।
ਟੱਕਰ ਤੋਂ ਬਾਅਦ ਕਾਰ ਵਿੱਚੋਂ 3-4 ਨੌਜਵਾਨ ਹਥਿਆਰਾਂ ਨਾਲ ਉਤਰ ਕੇ ਉਮਰਸੀਰ ਸਿੰਘ ‘ਤੇ ਤਾਬੜਤੋੜ ਗੋਲੀਆਂ ਚਲਾਉਣ ਲੱਗ ਪਏ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਘਟਨਾ ਸਬੰਧੀ ਥਾਣਾ ਧਰਮਕੋਟ ਵਿੱਚ ਮੁਕੱਦਮਾ ਨੰਬਰ 04 ਮਿਤੀ 03.01.2026 ਅਧੀਨ BNS ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਕੇ ਤਕਨੀਕੀ ਢੰਗ ਨਾਲ ਦੋਸ਼ੀਆਂ ਦੀ ਤਲਾਸ਼ ਕੀਤੀ ਗਈ।
ਜਾਂਚ ਦੌਰਾਨ ਵੱਖ-ਵੱਖ ਮਿਤੀਆਂ ‘ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਵਿੱਚ ਬਲਕਾਰ ਸਿੰਘ, ਕਰਮਜੀਤ ਸਿੰਘ ਅਤੇ ਉਂਕਾਰ ਸਿੰਘ ਸਮੇਤ ਹੋਰ ਸ਼ਾਮਲ ਹਨ। 21 ਮਾਰਚ 2026 ਨੂੰ ਹੋਰ 5 ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਵੱਲੋਂ ਰਿਮਾਂਡ ਹਾਸਲ ਕੀਤਾ ਗਿਆ ਹੈ।
ਪੁਲਿਸ ਮੁਤਾਬਕ ਗ੍ਰਿਫਤਾਰ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ਵਿੱਚ ਹੋਰ ਖੁਲਾਸਿਆਂ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਦੋਸ਼ੀ ਅਜੇ ਵੀ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।
ਇਸ ਮਾਮਲੇ ਬਾਰੇ ਡੀਐਸਪੀ ਜਸਵਿੰਦਰ ਸਿੰਘ, ਸਬ ਡਿਵੀਜ਼ਨ ਧਰਮਕੋਟ ਨੇ ਵੀ ਜਾਣਕਾਰੀ ਸਾਂਝੀ ਕੀਤੀ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ