ਯੁੱਧ ਨਸ਼ੇ ਵਿਰੁੱਧ ਮੋਗਾ ਪੁਲਿਸ ਦੀ ਵੱਡੀ ਕਾਰਵਾਈ, 60 ਲੀਟਰ ਲਾਹਣ ਸਮੇਤ ਦੋਸ਼ੀ ਕਾਬੂ

Author : Harpal Singh

ਯੁੱਧ ਨਸ਼ੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਨੱਥ ਪਾਉਣ ਲਈ ਮੋਗਾ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ, ਥਾਣਾ ਸਦਰ ਮੋਗਾ ਦੀ ਪੁਲਿਸ ਪਾਰਟੀ ਨੇ ਦਿਨਾਂਕ 06 ਜਨਵਰੀ 2026 ਨੂੰ ਮੁਖ਼ਬਰ ਖ਼ਾਸ ਦੀ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਨੇ ਦੋਸ਼ੀ ਮਨਜੀਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਢੁੱਡੀਵਾਲਾ ਨੂੰ ਕਾਬੂ ਕਰ ਲਿਆ।

ਤਲਾਸ਼ੀ ਦੌਰਾਨ ਦੋਸ਼ੀ ਦੇ ਕਬਜ਼ੇ ਵਿੱਚੋਂ 60 ਲੀਟਰ ਲਾਹਣ, 4 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਅਤੇ ਚਾਲੂ ਭੱਠੀ ਦਾ ਸਮਾਨ ਬਰਾਮਦ ਕੀਤਾ ਗਿਆ। ਇਸ ਮਾਮਲੇ ਵਿੱਚ ਥਾਣਾ ਸਦਰ ਮੋਗਾ ਵਿਖੇ ਐਫ਼ਆਈਆਰ ਨੰਬਰ 03 ਮਿਤੀ 06-01-2026 ਅਧੀਨ ਧਾਰਾ 61-1-14 ਐਕਸਾਈਜ਼ ਐਕਟ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੋਸ਼ੀ ਨੂੰ ਮਿਤੀ 07 ਜਨਵਰੀ 2026 ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਿਸ ਵੱਲੋਂ ਰਿਮਾਂਡ ਦੀ ਮੰਗ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।

Jan. 8, 2026 8:26 p.m. 8
#World News #ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news
Watch Special Video
Sponsored
Trending News