ਮੋਗਾ ਪੁਲਿਸ ਦੀ ਵੱਡੀ ਕਾਰਵਾਈ: 2 ਨਸ਼ਾ ਤਸਕਰ ਕਾਬੂ, 1 ਕਿਲੋ ਹੈਰੋਇਨ ਤੇ ਸਵਿਫਟ ਕਾਰ ਬਰਾਮਦ

Author : Harpal Singh

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਅਪਰਾਧਾਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਥਾਣਾ ਬਾਘਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਸਵਿਫਟ ਕਾਰ ਬਰਾਮਦ ਕੀਤੀ ਹੈ।

ਇਹ ਕਾਰਵਾਈ ਮਾਨਯੋਗ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ., ਅਤੇ ਮਾਨਯੋਗ ਏ.ਡੀ.ਜੀ.ਪੀ. ਸ੍ਰੀ ਅਮਰਜੋਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਐੱਸ.ਐੱਸ.ਪੀ. ਮੋਗਾ ਅਤੇ ਡੀ.ਐੱਸ.ਪੀ. ਦੇ ਸਖ਼ਤ ਹੁਕਮਾਂ ਤਹਿਤ ਅੰਜਾਮ ਦਿੱਤੀ ਗਈ।

ਪੁਲਿਸ ਮੁਤਾਬਕ, ਮਿਤੀ 25 ਦਸੰਬਰ 2025 ਨੂੰ ਗਸ਼ਤ ਅਤੇ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਨੇ ਇੱਕ ਸਵਿਫਟ ਕਾਰ ਨੰਬਰ PB 02 ET 3319 (ਚਿੱਟਾ ਰੰਗ) ਨੂੰ ਰੋਕਿਆ। ਤਲਾਸ਼ੀ ਦੌਰਾਨ ਕਾਰ ਵਿੱਚੋਂ 01 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਮੌਕੇ ‘ਤੇ ਹੀ ਦੋਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਇਸ ਪ੍ਰਕਾਰ ਹੈ:

  • ਕੁਲਵੀਰ ਸਿੰਘ ਉਰਫ਼ ਰੋੜਾ, ਪੁੱਤਰ ਗੁਰਦੇਵ ਸਿੰਘ, ਵਾਸੀ ਮੋਹਨਗੜ੍ਹ

  • ਗੁਰਮੀਤ ਸਿੰਘ ਉਰਫ਼ ਗਿੱਧਾ, ਪੁੱਤਰ ਬਲਵਿੰਦਰ ਸਿੰਘ, ਵਾਸੀ ਪੰਡੋਰੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ

ਪੁਲਿਸ ਵੱਲੋਂ ਦੋਹਾਂ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 408/2025 ਅਧੀਨ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋ ਸਕਦੇ ਹਨ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਲੋਕਾਂ ਖ਼ਿਲਾਫ਼ ਵੀ ਜਲਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

Dec. 27, 2025 3:20 p.m. 12
#ਜਨ ਪੰਜਾਬ #ਪੰਜਾਬ ਖ਼ਬਰਾਂ #jan punjab news
Watch Special Video
Sponsored
Trending News