ਮੋਗਾ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ, ਨਾਕੇ ਦੌਰਾਨ ਇੱਕ ਵਿਅਕਤੀ ਕਾਬੂ

Author : Harpal Singh

ਜ਼ਿਲ੍ਹਾ ਮੋਗਾ ਵਿੱਚ ਨਸ਼ਿਆਂ ਦੇ ਖ਼ਿਲਾਫ਼ ਚਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਮਾਨਯੋਗ ਡੀਜੀਪੀ ਪੰਜਾਬ ਅਤੇ ਐਸਐਸਪੀ ਮੋਗਾ ਅਜੇ ਗਾਂਧੀ ਦੀ ਰਹਿਨੁਮਾਈ ਹੇਠ, ਡੀਐਸਪੀ ਅਨਵਰ ਅਲੀ ਦੀ ਦੇਖਰੇਖ ਵਿੱਚ ਐਸਐਚਓ ਪੂਰਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਨਾਕੇ ਦੌਰਾਨ ਮਗਲਾ ਨਾਮਕ ਵਿਅਕਤੀ ਨੂੰ ਕਾਬੂ ਕੀਤਾ ਗਿਆ।

ਪੁਲਿਸ ਵੱਲੋਂ ਸ਼ਹਿਰ ਅਤੇ ਪਿੰਡਾਂ ਵਿੱਚ ਨਿਯਮਤ ਗਸ਼ਤ ਕੀਤੀ ਜਾ ਰਹੀ ਹੈ, ਜਿਸ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਿਆਂ ਦੇ ਜਾਲ ਨੂੰ ਤੋੜਣਾ ਅਤੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਿਆਂ ਨਾਲ ਜੁੜੇ ਮਾਮਲਿਆਂ ’ਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀਆਂ ਮੁਹਿੰਮਾਂ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ। ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਅਤੇ ਕਿਸੇ ਵੀ ਸ਼ੱਕੀ ਸਰਗਰਮੀ ਬਾਰੇ ਤੁਰੰਤ ਜਾਣਕਾਰੀ ਦੇਣ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

Jan. 8, 2026 7:50 p.m. 7
#World News #ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News