ਮੋਗਾ ਪੁਲਿਸ ਦੀ ਵੱਡੀ ਕਾਮਯਾਬੀ: 270 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ

Author : Harpal Singh

ਮੋਗਾ: ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਮੋਗਾ ਪੁਲਿਸ ਨੇ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਸੀ.ਆਈ.ਏ ਸਟਾਫ਼ ਨੇ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ।

ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਦੀ ਤਲਾਸ਼ੀ ਦੌਰਾਨ ਉਸਦੇ ਕਬਜ਼ੇ ਤੋਂ 270 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਅਧਿਕਾਰੀਆਂ ਨੇ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ।

ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹੈਰੋਇਨ ਕਿੱਥੋਂ ਲਿਆ ਗਿਆ ਅਤੇ ਇਸ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਮੋਗਾ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।

 

Jan. 3, 2026 6:53 p.m. 112
#ਜਨ ਪੰਜਾਬ #ਪੰਜਾਬ ਖ਼ਬਰਾਂ #jan punjab news
Watch Special Video
Sponsored
Trending News