Author : Anurag Sandal
ਸਤਿਗੁਰੂ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਪੁਰਬ ਅਤੇ ਬਸੰਤ ਪੰਚਮੀ ਦੇ ਪਾਵਨ ਮੌਕੇ ‘ਤੇ ਸ੍ਰੀ ਭੈਣੀ ਸਾਹਿਬ ਵਿਖੇ ਮਹਾਨ ਧਾਰਮਿਕ ਮੇਲਾ ਭਰਪੂਰ ਸ਼ਰਧਾ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਸ਼ਮੂਲੀਅਤ ਕਰਕੇ ਸੰਗਤ ਨਾਲ ਨਤਮਸਤਕ ਹੋਏ।
ਸਤਿਗੁਰੂ ਉਦੈ ਸਿੰਘ ਜੀ ਦੀ ਹਜ਼ੂਰੀ ਵਿੱਚ ਮੱਥਾ ਟੇਕਣ ਤੋਂ ਬਾਅਦ CM ਸੈਣੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਲਗਾਤਾਰ ਕਮਜ਼ੋਰ ਹੋ ਰਹੀ ਹੈ ਅਤੇ ਨਸ਼ਿਆਂ ਨੇ ਨੌਜਵਾਨ ਪੀੜ੍ਹੀ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ।
CM ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਐਲਾਨੀ ਗਈ 1000 ਰੁਪਏ ਸਕੀਮ ਅਤੇ ਪੈਨਸ਼ਨਾਂ ਦੇ ਮੁੱਦੇ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਜਮੀਨੀ ਪੱਧਰ ‘ਤੇ ਪੂਰੇ ਨਹੀਂ ਹੋ ਰਹੇ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ‘ਤੇ ਟਿੱਪਣੀ ਕਰਦਿਆਂ CM ਸੈਣੀ ਨੇ ਕਿਹਾ ਕਿ ਜਿਹੜੀ ਸਰਕਾਰ ਪਹਿਲਾਂ ਤੋਂ ਚੱਲ ਰਹੀ ਆਯੂਸ਼ਮਾਨ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਨਹੀਂ ਕਰ ਸਕੀ, ਉਹ ਨਵੀਂ ਸਕੀਮ ਕਿਵੇਂ ਸਫ਼ਲ ਬਣਾਏਗੀ।
ਧਾਰਮਿਕ ਮੇਲੇ ਦੌਰਾਨ ਸੰਗਤ ਵੱਲੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਗਈ ਅਤੇ ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਇਆ ਗਿਆ। CM ਸੈਣੀ ਦੇ ਬਿਆਨਾਂ ਨੇ ਸੂਬੇ ਦੇ ਸਿਆਸੀ ਮਾਹੌਲ ਵਿੱਚ ਚਰਚਾ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਗੀਤ ‘ਸਹਾਰਾ ਕਾਂਸ...
ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਧਾਰਮਿਕ ਗੀਤ ‘ਸਹਾਰਾ ਕਾਂਸ਼ੀ ਵਾਲਿਆਂ’ ਜਾਰੀ
ਬੀ.ਐਸ.ਐਫ ਬ੍ਰਾਸ ਬੈਂਡ ਦੀ ਵੰਦੇ ਮਾਤਰਮ ਪੇਸ਼ਕਾਰੀ ਨਾਲ ਗੁਰਦਾਸਪੁਰ ‘ਚ ...
ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੀ.ਐਸ.ਐਫ ਬ੍ਰਾਸ ਬੈਂਡ ਵੱਲੋਂ ਰਾਸ਼ਟਰੀ ਗੀਤ “ਵੰਦੇ ਮਾਤਰਮ” ਦੀ ਸ਼ਾਨ
ਫਰੈਂਡਜ਼ ਕਲੱਬ ਫਰੀਦਕੋਟ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਜਨਮ ਦਿਨ ਤ...
ਫਰੀਦਕੋਟ ਵਿੱਚ ਫਰੈਂਡਜ਼ ਕਲੱਬ ਵੱਲੋਂ ਆਜ਼ਾਦ ਹਿੰਦ ਫੌਜ ਦੇ ਬਾਣੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾ ਨਾਲ ਮਨਾ