Author : Lovepreet Singh
ਗੁਰਦਾਸਪੁਰ: ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਹਲਕਾ ਗੁਰਦਾਸਪੁਰ ਦੇ ਮੁਖੀ ਅਤੇ ਸੀਨੀਅਰ ਆਗੂ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਗੰਭੀਰ ਅਤੇ ਚਿੰਤਾਜਨਕ ਦੱਸਦਿਆਂ ਮਾਮਲੇ ਦੀ CBI ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਸਰਦਾਰ ਬੱਬੇਹਾਲੀ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਧਾਰਮਿਕ ਅਸਥਾਨ ’ਤੇ ਕਿਸੇ ਸਿਆਸੀ ਆਗੂ ’ਤੇ ਹਮਲਾ ਹੋਣਾ ਗੰਭੀਰ ਸੁਰੱਖਿਆ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਪਹਿਲਾਂ ਵੀ ਹਮਲਾ ਕਰਨ ਦੀ ਕੋਸ਼ਿਸ਼ ਹੋ ਚੁੱਕੀ ਹੈ ਅਤੇ ਹੁਣ ਮੁੜ ਅਜਿਹੀ ਘਟਨਾ ਸਾਹਮਣੇ ਆਉਣ ਕਾਰਨ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
ਬੱਬੇਹਾਲੀ ਨੇ ਦੋਸ਼ ਲਾਇਆ ਕਿ ਜੇਕਰ ਪਿਛਲੀ ਘਟਨਾ ਤੋਂ ਬਾਅਦ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕੀਤੀ ਜਾਂਦੀ ਅਤੇ ਦੋਸ਼ੀਆਂ ਦੇ ਨਾਲ-ਨਾਲ ਉਨ੍ਹਾਂ ਦੇ ਪਿੱਛੇ ਮੌਜੂਦ ਲੋਕਾਂ ਦੀ ਭੂਮਿਕਾ ਸਾਹਮਣੇ ਲਿਆਂਦੀ ਜਾਂਦੀ ਤਾਂ ਮੁੜ ਅਜਿਹੀ ਘਟਨਾ ਵਾਪਰਨ ਤੋਂ ਰੋਕਿਆ ਜਾ ਸਕਦਾ ਸੀ।
ਉਨ੍ਹਾਂ ਕਿਹਾ ਕਿ ਵਾਰ-ਵਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨੂੰ ਸਿਰਫ਼ ਆਮ ਘਟਨਾ ਮੰਨ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਇਸ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਅਤੇ ਹਮਲੇ ਦਾ ਅਸਲ ਮਕਸਦ ਕੀ ਸੀ।
ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਨੇ ਮੰਗ ਕੀਤੀ ਕਿ ਨਾਂਦੇੜ ਸਾਹਿਬ ਹਮਲਾ ਮਾਮਲੇ ਦੀ CBI ਤੋਂ ਉੱਚ ਪੱਧਰੀ, ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਸਿਰਫ਼ ਹਮਲਾ ਕਰਨ ਵਾਲੇ ਵਿਅਕਤੀ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਜੇਕਰ ਇਸ ਦੇ ਪਿੱਛੇ ਕਿਸੇ ਸਾਜ਼ਿਸ਼, ਸਹਿਯੋਗ ਜਾਂ ਹੋਰ ਤਾਕਤਾਂ ਦੀ ਭੂਮਿਕਾ ਹੈ ਤਾਂ ਉਸ ਨੂੰ ਵੀ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ।
ਬੱਬੇਹਾਲੀ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਸਿਆਸੀ ਆਗੂ ਨੂੰ ਆਪਣੀ ਗੱਲ ਲੋਕਾਂ ਤੱਕ ਪਹੁੰਚਾਉਣ ਅਤੇ ਲੋਕਾਂ ਵਿੱਚ ਵਿਚਰਨ ਦਾ ਹੱਕ ਹੈ। ਕਿਸੇ ਵੀ ਆਗੂ ਨੂੰ ਡਰਾਉਣ, ਧਮਕਾਉਣ ਜਾਂ ਹਮਲੇ ਰਾਹੀਂ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਸਰਦਾਰ ਬੱਬੇਹਾਲੀ ਨੇ ਕਿਹਾ ਕਿ ਜੇਕਰ ਵਿਰੋਧੀਆਂ ਨੂੰ ਇਹ ਭੁਲੇਖਾ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਸਰਦਾਰ ਸੁਖਬੀਰ ਸਿੰਘ ਬਾਦਲ ਡਰ ਜਾਣਗੇ ਜਾਂ ਪੰਜਾਬ ਦੇ ਮੁੱਦੇ ਉਠਾਉਣ ਤੋਂ ਪਿੱਛੇ ਹਟ ਜਾਣਗੇ ਤਾਂ ਇਹ ਉਨ੍ਹਾਂ ਦੀ ਵੱਡੀ ਭੁੱਲ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦੇ ਪਹਿਲਾਂ ਵਾਂਗ ਹੀ ਉਠਾਉਂਦੇ ਰਹਿਣਗੇ। ਬੱਬੇਹਾਲੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰਾਂ ਦੇ ਹੌਸਲੇ ਹੋਰ ਮਜ਼ਬੂਤ ਹੋਣਗੇ।
ਨਾਂਦੇੜ ਸਾਹਿਬ ਵਿਖੇ ਹੋਈ ਘਟਨਾ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਗੁਰਦਾਸਪੁਰ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਵੱਡੇ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ।
ਬੱਬੇਹਾਲੀ ਨੇ ਅਕਾਲੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਨਹਿਰੂ ਪਾਰਕ, ਗੁਰਦਾਸਪੁਰ ਵਿਖੇ ਸਵੇਰੇ 10 ਵਜੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ। ਇਸ ਤੋਂ ਬਾਅਦ ਨਹਿਰੂ ਪਾਰਕ ਤੋਂ ਡਾਕਖਾਨਾ ਚੌਂਕ ਤੱਕ ਰੋਸ ਮਾਰਚ ਕੱਢਿਆ ਜਾਵੇਗਾ।
ਇਸ ਉਪਰੰਤ ਡਾਕਖਾਨਾ ਚੌਂਕ ਵਿਖੇ ਰੋਸ ਪ੍ਰਦਰਸ਼ਨ ਅਤੇ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ ਕਰਨ ਦੇ ਨਾਲ-ਨਾਲ ਮਾਮਲੇ ਦੀ ਨਿਰਪੱਖ CBI ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ।
ਬੱਬੇਹਾਲੀ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਪਾਰਟੀ ਦੀ ਇਕਜੁੱਟਤਾ ਦਾ ਸਬੂਤ ਦੇਣ ਅਤੇ ਇਸ ਘਟਨਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ