ਸਰਬੱਤ ਦੇ ਭਲੇ ਦੀ ਅਰਦਾਸ ਨਾਲ ਮੋਗਾ ਸੈਕਟਰੀਏਟ ਵਿੱਚ ਨਵੇਂ ਸਾਲ ਦੀ ਸ਼ੁਰੂਆਤ

Author : Harpal Singh

ਮੋਗਾ ਸੈਕਟਰੀਏਟ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਓਟ ਨਾਲ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੈਕਟਰੀਏਟ ਪ੍ਰਾਂਗਣ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਸਰਬੱਤ ਦੇ ਭਲੇ, ਇਮਾਨਦਾਰੀ ਅਤੇ ਨਿਸ਼ਕਾਮ ਲੋਕ ਸੇਵਾ ਲਈ ਅਰਦਾਸ ਕੀਤੀ ਗਈ।

ਪਿਛਲੇ 11 ਸਾਲਾਂ ਤੋਂ ਲਗਾਤਾਰ ਚੱਲ ਰਹੀ ਇਸ ਪਰੰਪਰਾ ਅਨੁਸਾਰ ਹਰ ਸਾਲ 1 ਜਨਵਰੀ ਨੂੰ ਮੋਗਾ ਸੈਕਟਰੀਏਟ ਦੇ ਅਧਿਕਾਰੀ ਅਤੇ ਕਰਮਚਾਰੀ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਦਫ਼ਤਰੀ ਕੰਮਕਾਜ ਦੀ ਸ਼ੁਰੂਆਤ ਕਰਦੇ ਹਨ। ਇਸ ਪਾਵਨ ਮੌਕੇ ’ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਅਤੇ ਐੱਸਐੱਸਪੀ ਅਜੈ ਗਾਂਧੀ ਵੀ ਹਾਜ਼ਰ ਰਹੇ ਅਤੇ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾ ਕੇ ਨਵੇਂ ਸਾਲ ਲਈ ਆਸ਼ੀਰਵਾਦ ਪ੍ਰਾਪਤ ਕੀਤਾ।

ਵੀਡੀਓ ਦੇਖੋ ਅਤੇ ਜਾਣੋ ਕਿ ਮੀਡੀਆ ਨਾਲ ਗੱਲਬਾਤ ਦੌਰਾਨ ਅਧਿਕਾਰੀਆਂ ਨੇ ਕੀ ਕਿਹਾ।

Jan. 1, 2026 5:15 p.m. 4
#World News #ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news
Watch Special Video
Sponsored
Trending News