ਨਵੇਂ ਵਰ੍ਹੇ ਦੀ ਆਮਦ ‘ਤੇ ਸਾਈਂ ਧਾਮ ਮੰਦਰ ਭੀਖੀ ਵਿਖੇ ਧਾਰਮਿਕ ਸਮਾਗਮ

Author : Paramjeet Sharma

ਨਵੇਂ ਵਰ੍ਹੇ ਦੀ ਆਮਦ ਮੌਕੇ ਭੀਖੀ ਕਸਬੇ ਵਿੱਚ ਸਥਿਤ ਸਾਈਂ ਧਾਮ ਮੰਦਰ ਵਿਖੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਸ਼੍ਰੀ ਸਾਈਂ ਧਾਮ ਚੈਰੀਟੇਬਲ ਟਰੱਸਟ ਅਤੇ ਸ਼੍ਰੀ ਰਾਮ ਨਾਟਕ ਕਲੱਬ ਭੀਖੀ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

ਸਮਾਗਮ ਦੌਰਾਨ ਮਹਿਲਾ ਮੰਡਲ ਵੱਲੋਂ ਭਜਨ ਕੀਰਤਨ ਕੀਤਾ ਗਿਆ, ਜਿਸ ਨਾਲ ਮੰਦਰ ਦਾ ਮਾਹੌਲ ਭਕਤੀਮਈ ਬਣ ਗਿਆ। ਇਸ ਮੌਕੇ ਕੇਕ ਕੱਟ ਕੇ ਨਵੇਂ ਸਾਲ ਦਾ ਸੁਆਗਤ ਵੀ ਕੀਤਾ ਗਿਆ ਅਤੇ ਸਾਈਂ ਚਰਨਾਂ ਵਿੱਚ ਅਰਦਾਸ ਕਰਕੇ ਸਾਰੇ ਨਗਰ ਨਿਵਾਸੀਆਂ ਲਈ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ।

ਇਸ ਮੌਕੇ ਡਾ. ਰਜਿੰਦਰ ਮਿੱਤਲ ਨੇ ਕਿਹਾ ਕਿ ਨਵਾਂ ਸਾਲ ਹਰ ਇਕ ਲਈ ਖੁਸ਼ੀਆਂ ਅਤੇ ਚੰਗੀ ਸਿਹਤ ਲੈ ਕੇ ਆਵੇ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਮੇਂ-ਸਮੇਂ ‘ਤੇ ਲੋਕ ਭਲਾਈ ਦੇ ਕਈ ਕਾਰਜ ਕੀਤੇ ਜਾਂਦੇ ਹਨ। ਲੋੜਵੰਦ ਵਿਦਿਆਰਥੀਆਂ ਨੂੰ ਕਿਤਾਬਾਂ ਮੁਹੱਈਆ ਕਰਵਾਉਣਾ ਜਾਂ ਕਿਸੇ ਲੋੜਵੰਦ ਪਰਿਵਾਰ ਨੂੰ ਰੁਜ਼ਗਾਰ ਚਲਾਉਣ ਲਈ ਸਾਧਨ ਦੇਣਾ ਵੀ ਇਨ੍ਹਾਂ ਕਾਰਜਾਂ ਵਿੱਚ ਸ਼ਾਮਲ ਹੈ।

ਸਮਾਗਮ ਦੇ ਅੰਤ ਵਿੱਚ ਸੰਗਤਾਂ ਨੂੰ ਚਾਹ ਅਤੇ ਸਮੌਸਿਆਂ ਦਾ ਪ੍ਰਸਾਦ ਵੀ ਵਰਤਾਇਆ ਗਿਆ। ਇਸ ਮੌਕੇ ਪ੍ਰਧਾਨ ਰਾਮ ਕੁਮਾਰ ਸਿੰਗਲਾ, ਧਰਮਵੀਰ ਮਿੰਟਾ, ਅਸ਼ੋਕ ਜਿੰਦਲ, ਵਿਜੈ ਕੁਮਾਰ ਗਰਗ, ਡਾ. ਪ੍ਰਵੇਜ ਅਖਤਰ ਮੋਤੀ, ਮੰਗੂ ਪੰਧੇਰ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਸ਼ਰਧਾਲੂ ਹਾਜ਼ਰ ਸਨ।

Jan. 5, 2026 11:04 a.m. 9
#World News #ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news
Watch Special Video
Sponsored
Trending News