ਰਾਤੋਂ-ਰਾਤ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ, ਸਾਰੀ ਵਾਰਦਾਤ CCTV ‘ਚ ਕੈਦ | ਗੁਰਦਾਸਪੁਰ

Author : Lovepreet Singh

ਪੁਰਾਣਾ ਸ਼ਾਲਾ ਪੁਲਿਸ ਸਟੇਸ਼ਨ ਅਧੀਨ ਆਉਂਦੇ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬੀਤੀ ਰਾਤ ਪਿੰਡ ਤਲਾਬਿਪੁਰ ਪੰਡੋਰੀ (ਵਿਧਾਨ ਸਭਾ ਹਲਕਾ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ) ਵਿਖੇ ਚੋਰਾਂ ਵੱਲੋਂ ਇੱਕ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ।

ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਅੰਦਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ। ਇਹ ਸਾਰੀ ਵਾਰਦਾਤ ਦੁਕਾਨ ਵਿੱਚ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਮੋਹਿਤ ਸ਼ਰਮਾ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਤੁਰੰਤ ਪੁਰਾਣਾ ਸ਼ਾਲਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਲਾਕੇ ਦੇ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਗਈ ਹੈ ਕਿ ਰਾਤ ਦੇ ਸਮੇਂ ਪੁਲਿਸ ਗਸ਼ਤ ਨੂੰ ਤੇਜ਼ ਕੀਤਾ ਜਾਵੇ, ਤਾਂ ਜੋ ਇਲਾਕੇ ਵਿੱਚ ਵਧ ਰਹੀਆਂ ਚੋਰੀਆਂ ‘ਤੇ ਨੱਥ ਪਾਇਆ ਜਾ ਸਕੇ ਅਤੇ ਲੋਕ ਚੋਰਾਂ ਦੀ ਦਹਿਸ਼ਤ ਤੋਂ ਮੁਕਤ ਹੋ ਸਕਣ।

  • ਰਿਪੋਰਟਰ: ਲਵਪ੍ਰੀਤ ਸਿੰਘ ਖੁਸ਼ੀਪੁਰ
  • ਜ਼ਿਲ੍ਹਾ: ਗੁਰਦਾਸਪੁਰ ਵੀਡੀਓ ਨੂੰ ਲਾਈਕ, ਸ਼ੇਅਰ ਅਤੇ ਚੈਨਲ ਨੂੰ ਸਬਸਕ੍ਰਾਈਬ ਕਰਨਾ ਨਾ ਭੁੱਲੋ।

ਹੋਰ ਤਾਜ਼ਾ ਖ਼ਬਰਾਂ ਲਈ ਸਾਡੇ ਨਾਲ ਬਣੇ ਰਹੋ।

Dec. 25, 2025 5:26 p.m. 9
#World News #ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News