ਜੇਲ ਰੋਡ ‘ਤੇ ਇਮੀਗ੍ਰੇਸ਼ਨ ਸੈਂਟਰ ‘ਚ ਫਾਇਰਿੰਗ! ਨਕਾਬਪੋਸ ਹਮਲਾਵਰਾਂ ਨੇ ਦਹਿਸ਼ਤ ਫੈਲਾਈ, ਪੁਲਿਸ ਦੀ ਛਾਪੇਮਾਰੀ ਸ਼ੁਰੂ

Author : Lovepreet Singh

ਜੇਲ ਰੋਡ ‘ਤੇ ਸਥਿਤ ਇਮੀਗ੍ਰੇਸ਼ਨ ਸੈਂਟਰ ਔਸੀ ਹਬ ਦੇ ਦਫ਼ਤਰ ਵਿੱਚ ਗੋਲੀਆਂ ਚਲਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ‘ਤੇ ਸਵਾਰ ਦੋ ਨਕਾਬਪੋਸ ਨੌਜਵਾਨਾਂ ਵੱਲੋਂ ਦਫ਼ਤਰ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕੀਤੀ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਔਸੀ ਹਬ ਦੇ ਮਾਲਕ ਹਰਮਨ ਕੰਗ ਇਸ ਸਮੇਂ ਆਸਟ੍ਰੇਲੀਆ ਗਏ ਹੋਏ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਇਸ ਫਾਇਰਿੰਗ ਤੋਂ ਪਹਿਲਾਂ ਇਮੀਗ੍ਰੇਸ਼ਨ ਸੈਂਟਰ ਨੂੰ ਫਿਰੋਤੀ ਲਈ ਧਮਕੀ ਮਿਲਣ ਦੀ ਜਾਣਕਾਰੀ ਵੀ ਸਾਹਮਣੇ ਆ ਚੁੱਕੀ ਹੈ।

ਇਸ ਕਾਰਨ ਘਟਨਾ ਨੂੰ ਧਮਕੀ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਨਕਾਬਪੋਸ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ।

Dec. 26, 2025 5:50 p.m. 12
#ਜਨ ਪੰਜਾਬ #ਪੰਜਾਬ ਖ਼ਬਰਾਂ
Watch Special Video
Sponsored
Trending News