ਜ਼ੀਰਾ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 400 ਪਰਿਵਾਰਾਂ ਨੂੰ 10 ਕਰੋੜ ਦੀ ਮਕਾਨ ਮਦਦ

Author : Harnam Singh

ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਾਂਝੇ ਯਤਨਾਂ ਹੇਠ ਚੱਲ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ, ਜ਼ੀਰਾ ਸ਼ਹਿਰ ਦੇ ਕਰੀਬ 400 ਲਾਭਪਾਤਰੀ ਪਰਿਵਾਰਾਂ ਨੂੰ ਆਪਣੇ ਪੱਕੇ ਘਰ ਬਣਾਉਣ ਲਈ ਹਰ ਪਰਿਵਾਰ ਨੂੰ 2.50 ਲੱਖ ਰੁਪਏ ਦੀ ਮਦਦ ਰਾਸ਼ੀ ਦਿੱਤੀ ਗਈ। ਇਸ ਮੌਕੇ ਉਪਰੰਤ ਕਰੀਬ 10 ਕਰੋੜ ਰੁਪਏ ਦੇ ਮਕਾਨ ਸਹਾਇਤਾ ਸਰਟੀਫਿਕੇਟ ਵੰਡੇ ਗਏ।

ਸਰਟੀਫਿਕੇਟ ਵੰਡ ਸਮਾਗਮ ਵਿੱਚ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਹਾਜ਼ਰ ਰਹੇ। ਉਨ੍ਹਾਂ ਦੇ ਨਾਲ ਸਰਬਜੀਤ ਕੌਰ, ਗੁਰਪਰੀਤ ਸਿੰਘ ਜੱਜ (ਪ੍ਰਧਾਨ ਨਗਰ ਕੌਂਸਲ ਜ਼ੀਰਾ), ਨਗਰ ਕੌਂਸਲ ਦੇ ਐਮ.ਸੀ. ਸਹਿਬਾਨ ਅਤੇ ਹੋਰ ਕਈ ਪ੍ਰਮੁੱਖ ਸੱਜਣ ਵੀ ਮੌਜੂਦ ਸਨ।

ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀ ਇਸ ਯੋਜਨਾ ਦਾ ਮੁੱਖ ਉਦੇਸ਼ ਗਰੀਬ ਅਤੇ ਜਰੂਰਤਮੰਦ ਪਰਿਵਾਰਾਂ ਨੂੰ ਆਪਣਾ ਪੱਕਾ ਘਰ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਸੁਰੱਖਿਅਤ ਅਤੇ ਇਜ਼ਤਦਾਰ ਜੀਵਨ ਬਿਤਾ ਸਕਣ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸਰਕਾਰ ਲੋਕ ਭਲਾਈ ਵਾਲੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਮਾਗਮ ਦੌਰਾਨ ਲਾਭਪਾਤਰੀ ਪਰਿਵਾਰਾਂ ਨੇ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਮਦਦ ਨਾਲ ਉਹਨਾਂ ਦਾ ਘਰ ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ।

Dec. 30, 2025 4:53 p.m. 110
#ਜਨ ਪੰਜਾਬ #ਪੰਜਾਬ ਖ਼ਬਰਾਂ #jan punjab news
Watch Special Video
Sponsored
Trending News