ਪੰਜਾਬ ਦੇ ਮੁੱਖ ਮੰਤਰੀ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ, ਕੇਂਦਰ ਸਰਕਾਰ ਦੇ ਬਿੱਲਾਂ ਦਾ ਵਿਰੋਧ ਕਰਨ ਦਾ ਐਲਾਨ

Author : Ravinder Jolly

 

ਪੰਜਾਬ ਦੇ ਮੁੱਖ ਮੰਤਰੀ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਿਲਾਫ਼ ਕੇਂਦਰ ਸਰਕਾਰ ਵੱਲੋਂ ਲਿਆਂਦਾ ਜਾਣ ਵਾਲਾ ਹਰ ਬਿੱਲ ਅਸੀਂ ਡਟ ਕੇ ਵਿਰੋਧਾਂਗੇ, ਚਾਹੇ ਉਹ ਬਿਜਲੀ ਬਿੱਲ ਹੋਵੇ ਜਾਂ ਮਨਰੇਗਾ ਸਕੀਮ। ਮੁੱਖ ਮੰਤਰੀ ਨੇ ਕਿਹਾ ਕਿ ਮਨਰੇਗਾ ਸਕੀਮ ਦੇ ਤਹਿਤ ਸਿਰਫ਼ ਨਾਮ ਹੀ ਨਹੀਂ ਬਦਲਿਆ ਜਾ ਰਿਹਾ, ਸਗੋਂ ਪੂਰਾ ਢਾਂਚਾ ਹੀ ਤਬਦੀਲ ਕੀਤਾ ਜਾ ਰਿਹਾ ਹੈ।

ਕੇਂਦਰ ਸਰਕਾਰ ਮਨਰੇਗਾ ਅਧੀਨ ਬਣਨ ਵਾਲੇ ਕੰਮਾਂ ਨੂੰ ਖ਼ਤਮ ਕਰਨ ਜਾ ਰਹੀ ਹੈ। ਪਹਿਲਾਂ ਕੇਂਦਰ ਸਰਕਾਰ 10 ਫੀਸਦੀ ਹਿੱਸਾ ਦਿੰਦੀ ਸੀ, ਹੁਣ 40 ਫੀਸਦੀ ਰਕਮ ਰਾਜ ਸਰਕਾਰ ਤੋਂ ਲੈਣ ਦੀ ਗੱਲ ਕੀਤੀ ਜਾ ਰਹੀ ਹੈ। ਇਹ ਗਰੀਬਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ। ਸਰਕਾਰੀ ਸਕੂਲਾਂ ਵਿੱਚ ਪੇਟੀਐਮ (Parent-Teacher Meeting) ਬਾਰੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੇਟੀਐਮ ਬਹੁਤ ਜ਼ਰੂਰੀ ਹੈ।

ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ, ਉਨ੍ਹਾਂ ਦੇ ਦੋਸਤਾਂ ਅਤੇ ਪੜ੍ਹਾਈ ਦੀ ਪ੍ਰਗਤੀ ਬਾਰੇ ਪੂਰੀ ਜਾਣਕਾਰੀ ਹੋਣੀ ਚਾਹੀਦੀ ਹੈ। ਬੱਚਿਆਂ ਦੀਆਂ ਕਮਜ਼ੋਰੀਆਂ ਬਾਰੇ ਜਾਣਨਾ ਮਾਪਿਆਂ ਦਾ ਹੱਕ ਹੈ। ਪਹਿਲਾਂ ਇਹ ਪ੍ਰਣਾਲੀ ਸਿਰਫ਼ ਪ੍ਰਾਈਵੇਟ ਸਕੂਲਾਂ ਵਿੱਚ ਸੀ, ਹੁਣ ਸਰਕਾਰੀ ਸਕੂਲਾਂ ਵਿੱਚ ਵੀ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਪਿੰਡ ਕਿਸੇ ਤੋਂ ਵੋਟ ਮੰਗਣ ਨਹੀਂ ਆਏ। ਪਿੰਡ ਦੇ ਲੋਕ ਉਨ੍ਹਾਂ ਨੂੰ ਆਪਣਾ ਸਮਝ ਕੇ ਖੁਦ ਹੀ ਵੋਟ ਪਾਉਂਦੇ ਹਨ।
 

Dec. 23, 2025 2:33 p.m. 9
#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ
Watch Special Video
Sponsored
Trending News